ਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੀ.ਟੀ.ਡੀ.ਸੀ. ਪੰਜਾਬ ਨੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਕੀਤੀ ਸੁਰੂਆਤ
– ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ
– ਬਲਾਕ ਪਠਾਨਕੋਟ ਅਤੇ ਬਲਾਕ ਬਮਿਆਲ ਵਿੱਚ ਕਰਵਾਏ ਖੇਡ ਮੁਕਾਬਲੇ
ਪਠਾਨਕੋਟ, 4 ਸਤੰਬਰ 2024 : ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਪੂਰੇ ਪੰਜਾਬ ਦੇ ਨੋਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਉਦੇਸ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕਰਵਾਈਆਂ ਗਈਆਂ ਸਨ ਜੋ ਕਿ ਤੀਸਰੇ ਸਾਲ ਵਿੱਚ ਪ੍ਰਵੇਸ ਹੋ ਗਈਆਂ ਹਨ, ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੂਬਾ ਪੱਧਰ ਦੀਆਂ ਖੇਡਾਂ ਵਿੱਚ ਜੇਤੂ ਰਹਿਣ ਤੋਂ ਬਾਅਦ ਨਕਦ ਇਨਾਮ ਰਾਸੀ ਵੀ ਦੇ ਕੇ ਸਨਮਾਨਤ ਕੀਤਾ ਜਾਂਦਾ ਹੈ।
ਇਹ ਪ੍ਰਗਟਾਵਾ ਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ਅੰਦਰ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਭੀ ਸਰਮਾ ਜਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ, ਅਰੁਣ ਸਰਮਾ ਬਲਾਕ ਪ੍ਰਧਾਨ, ਅਮਨ ਰਮਨ ਆਮ ਆਦਮੀ ਪਾਰਟੀ , ਮਦਨ, ਅਵਤਾਰ, ਗੁਰਤੇਜ, ਸੰਜੀਵ ਸਰਮਾ, ਅਮਰਜੀਤ ਸਿੰਘ, ਅਸਵਨੀ ਕੁਮਾਰ, ਰਜਨੀ ਪਠਾਨਿਆ, ਸੀਮਾ ਪਠਾਨਿਆ, ਪੂਜਾ ਪਠਾਨਿਆ, ਅਮਿ੍ਰਤਪਾਲ ਕੌਰ, ਰਣਜੀਤ ਸਿੰਘ, ਸੁਰਿੰਦਰ ਕੌਰ, ਗੋਤਮ ਸਰਮਾ, ਭਾਰਤ ਭੁਸਣ ਅਤੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜਰ ਸਨ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਖੇਡ ਅਫਸਰ ਸ੍ਰੀ ਲਵਜੀਤ ਸਿੰਘ ਜੀ ਦੀ ਪ੍ਰਧਾਨਗੀ ਵਿੱਚ ਅਤੇ ਸ੍ਰੀ ਅਰੁਣ ਸਰਮਾ ਜਿਲ੍ਹਾ ਸਪੋਰਟਸ ਕੋਆਰਡੀਨੇਟਰ (ਸਿੱਖਿਆ ਵਿਭਾਗ) ਜੀ ਦੇ ਸਹਿਯੋਗ ਨਾਲ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ ਪੰਜਾਬ ਨੇ ਕਿਹਾ ਕਿ ਅੱਜ ਜਿਲ੍ਹਾ ਪਠਾਨਕੋਟ ਵਿੱਚ ਅੱਜ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ 29 ਅਗਸਤ ਨੂੰ ਖੇਡਾਂ ਵਤਨ ਪੰਜਾਬ ਦੀਆਂ ਦਾ ਸੁਭਅਰੰਭ ਕੀਤਾ ਗਿਆ ਸੀ। ਸਭ ਤੋਂ ਪਹਿਲਾ ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣਗੀਅ। ਇਨ੍ਹਾਂ ਖੇਡਾਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਫਿਰ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਮੋਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਦੀ ਗੱਲ ਹੈ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਨੋਜਵਾਨਾਂ ਦਾ ਭਵਿੱਖ ਵਧੀਆ ਹੋ ਸਕੇ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਚੰਗੀ ਸਿਹਤ ਦੇਣ ਦੇ ਉਦੇਸ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕੀਤੀ ਗਈ ਸੀ ਅਤੇ ਬੱਚਿਆਂ ਵਿੱਚ ਵੀ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।
ਸ੍ਰੀ ਲਵਜੀਤ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ ਨੇ ਕਿਹਾ ਕਿ ਅੱਜ ਜਿਲ੍ਹਾ ਪਠਾਨਕੋਟ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਹੋਈ ਹੈ ਜੋ 4 ਅਤੇ 5 ਸਤੰਬਰ ਨੂੰ ਬਲਾਕ ਪਠਾਨਕੋਟ ਅਤੇ ਬਲਾਕ ਬਮਿਆਲ ਵਿਖੇ ਕਬੱਡੀ, ਫੁੱਟਬਾਲ, ਖੋ-ਖੋ, ਵਾਲੀਬਾਲ ਅਤੇ ਐਥਲੀਟ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਟੀਮ ਗੇਮਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ 5 ਸਤੰਬਰ ਨੂੰ ਐਥਲੀਟ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੈਂ ਵੱਧ ਤੋਂ ਵੱਧ ਬੱਚਿਆਂ ਨੂੰ ਅਪੀਲ ਕਰਦਾ ਹਾਂ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਣ ਤਾਂ ਜੋ ਬਲਾਕ ਪੱਧਰੀ ਖੇਡਾਂ ਤੋਂ ਬਾਅਦ ਜਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਖੇਡਾਂ ਵਿੱਚ ਭਾਗ ਲੈ ਕੇ ਜਿੱਤ ਕੇ ਜਿਲ੍ਹਾ ਪਠਾਨਕੋਟ ਦਾ ਨਾਮ ਰੋਸਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਖੇਡਾਂ ਵਿੱਚ ਨਕਦ ਰਾਸੀ ਦੇ ਇਨਾਮ ਵੀ ਰੱਖੇ ਗਏ ਹਨ , ਸਾਰੇ ਖਿਡਾਰੀਆਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਕੇ ਭਵਿੱਖ ਨੂੰ ਉੱਜਬਲ ਕਰਨ।