ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ
ਫਾਜਿ਼ਲਕਾ, 7 ਸਤੰਬਰ 2024 : ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਵੈਰ ਕੋ ਵਿਚ ਐਫਆਈਆਰ ਨੰਬਰ 15 ਮਿਤੀ 4 ਫਰਵਰੀ 2019 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ। ਜਿਸ ਅਨੁਸਾਰ ਦੋਸ਼ੀ ਹਰਜਿੰਦਰ ਸਿੰਘ ਅਤੇ ਹਰਮੀਤ ਸਿੰਘ ਵਾਸੀ ਪਿੰਡ ਕਾਠਗੜ ਤਹਿਸੀਲ ਜਲਾਲਾਬਾਦ ਜਿਲ੍ਹਾ ਫਾਜਿਲਕਾ ਨੇ ਪਿੰਡ ਦੇ ਇਕ ਜਗਦੀਸ਼ ਸਿੰਘ ਨਾਂਅ ਦੇ ਮੁੰਡੇ ਨੂੰ ਮਾਰ ਦਿੱਤਾ ਸੀ।
ਉਪਲਬੱਧ ਸਬੂਤਾਂ ਦੇ ਅਧਾਰ ਤੇ ਮਾਣਯੋਗ ਜਿ਼ਲਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਇਕ ਸਾਲ ਹੋਰ ਜ਼ੇਲ੍ਹ ਵਿਚ ਰਹਿਣਾ ਪਵੇਗਾ।