ਏਕ ਪੇੜ ਮਾਂ ਕੇ ਨਾਮ ਮੁਹਿਮ ਦੇ ਤਹਿਤ ਜੁਡੀਸ਼ੀਅਲ ਅਫਸਰਾਂ ਵੱਲੋ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰ ਬੋਡਰ ਰੌਡ ਤੇ ਬੂਟੇ ਲਗਾਏ ਗਏ
ਫਾਜ਼ਿਲਕਾ, 9 ਸਤੰਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਟ੍ਰੀ ਪਲਾਂਟੇਸ਼ਨ ਡਰਾਈਵ ਏਕ ਪੇੜ ਮਾਂ ਕੇ ਨਾਮ ਮੁਹਿਮ ਦੇ ਤਹਿਤ ਫਾਜਿਲਕਾ ਦੇ ਜੁਡੀਸ਼ੀਅਲ ਅਫਸਰਾਂ ਵੱਲੋ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰ ਬੋਡਰ ਰੌਡ ਤੇ ਬੂਟੇ ਲਗਾਏ ਗਏ।
ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ -ਵ-ਚੇਅਰਪਰਸ਼ਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਨੇ ਦਸਿਆ ਕਿ ਪਲਾਂਟੇਸ਼ਨ ਡਰਾਈਵ -ਏਕ ਪੇੜ ਮਾਂ ਕੇ ਨਾਮ ਮੁਹਿਮ ਦੇ ਤਹਿਤ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਦੇ ਜੁਡੀਸ਼ੀਅਲ ਅਫਸਰਾਂ ਅਤੇ ਸਟਾਫ ਵੱਲੋ ਵੱਖ-ਵੱਖ ਥਾਵਾਂ ਤੇ ਬੂਟੇ ਲਗਾਏ ਜਾ ਰਹੇ ਹਨ ਜਿਸ ਦਾ ਉਦੇਸ਼ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਨਾ ਅਤੇ ਜਿਲ੍ਹਾ ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਬੂਟੇ ਲਾਉਣ ਦਾ ਉਪਰਾਲਾ ਹੈ। ਮਨੁੱਖ ਵਾਤਾਵਰਨ ਦਾ ਹਿੱਸਾ ਹੈ ਅਤੇ ਕੁਦਰਤ ਦੇ ਬਿਨਾ ਮਨੁੱਖ ਦਾ ਜੀਵਨ ਸੰਭਵ ਨਹੀਂ ਹੈ। ਸਾਨੂੰ ਇਸ ਭੀਸ਼ਣ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਕੁਦਰਤ ਕਿਸੇ ਵੀ ਜੀਵ ਨੂੰ ਜੀਵਨ ਜਿਊਣ ਲਈ ਹਰ ਲੋੜੀਂਦੀ ਚੀਜ਼ ਪ੍ਰਦਾਨ ਕਰਦਾ ਹੈ।
ਇਸ ਮੌਕੇ ਸ੍ਰੀ ਦਰਬਾਰੀ ਲਾਲ ਮਾਨਯੋਗ ਵਧੀਨ ਜਿਲ੍ਹਾ ਅਤੇ ਸੈਸਨ ਜੱਜ, ਫਾਜਿਲਕਾ, ਸ੍ਰੀ ਤਰਨਤਾਰਨ ਸਿੰਘ ਬਿੰਦਰਾ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ, ਸ੍ਰੀ ਅਜੀਤ ਪਾਲ ਸਿੰਘ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ, ਸ. ਅਮਨਪ੍ਰੀਤ ਸਿੰਘ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ, , ਮੈਡਮ ਅਮਨਦੀਪ ਕੌਰ, ਮਾਣਯੋਗ ਸਿਵਿਲ ਜੱਜ (ਸੀ. ਡੀ.), ਫਾਜ਼ਿਲਕਾ, ਮੈਡਮ ਰੂਚੀ ਸਵੱਪਨ ਸ਼ਰਮਾ, ਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ/ਸਿਵਿਲ ਜੱਜ (ਸੀ. ਡੀ.)—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਸ਼੍ਰੀ ਹੇਮ ਅਮ੍ਰਿਤ ਮਾਹੀ ਮਾਣਯੋਗ ਚੀਡ ਜੁਡੀਸ਼ੀਅਲ ਮੈਜਿਸਟ੍ਰੇਟ, ਫਾਜ਼ਿਲਕਾ, ਸ਼੍ਰੀ ਹਰਪ੍ਰੀਤ ਸਿੰਘ, ਵਧੀਕ ਸਿਵਿਲ ਜੱਜ (ਸੀ.ਡੀ.), ਮੈਡਮ ਸੰਦੀਪ ਕੌਰ, ਮਾਣਯੋਗ ਸਿਵਿਲ ਜੱਜ (ਜੇ.ਡੀ.), ਸ਼੍ਰੀ ਪਰਵੀਨ ਸਿੰਘ, ਸਿਵਿਲ ਜੱਜ (ਜੇ.ਡੀ.) , ਜੀ ਵੱਲੋਂ ਬੂਟੇ ਲਗਾਏ ਗਏ।