ਲੋਕਾਂ ਦੀ ਭਾਗੀਦਾਰੀ ਨਾਲ ਹੀ ਸ਼ਹਿਰ ਦਾ ਵਿਕਾਸ ਸੰਭਵ: ਬ੍ਰਮ ਸ਼੍ਰੰਕਰ ਜਿੰਪਾ

0

– ਕੈਬਨਿਟ ਮੰਤਰੀ ਨੇ ਵਾਰਡ ਨੰਬਰ 3 ‘ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 10 ਸਤੰਬਰ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 3 ਦੇ ਨਗਰ ਨਿਗਮ ਦਫ਼ਤਰ ਤੋਂ ਸ਼ਨੀ ਮੰਦਿਰ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਨੂੰ ਲੰਬੇ ਸਮੇਂ ਤੋਂ ਮੁਰੰਮਤ ਦੀ ਲੋੜ ਸੀ ਅਤੇ ਸਥਾਨਕ ਨਿਵਾਸੀਆਂ ਨੂੰ ਆਉਣ-ਜਾਣ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਸ਼ਹਿਰ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸਾਰੀਆਂ ਯੋਜਨਾਵਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਦੌਰਾਨ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਸੜਕ ਸ਼ਹਿਰ ਦੇ ਵਿਕਾਸ ਦਾ ਇਕ ਅਹਿੰਮ ਹਿੱਸਾ ਹੈ ਅਤੇ ਇਸ ਦਾ ਨਿਰਮਾਣ ਉਚ ਮਿਆਰ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਿਰਮਾਣ ਕਾਰਜਾਂ ਵਿਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ, ਤਾਂ ਜੋ ਸੜਕ ਲੰਬੇ ਸਮੇਂ ਤੱਕ ਟਿਕਾਊ ਅਤੇ ਉਪਯੋਗੀ ਬਣੀ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੇਂ ਸਿਰ ਕੰਮ ਨੂੰ ਪੂਰਾ ਕੀਤਾ ਜਾਵੇ ਅਤੇ ਇਸ ਵਿਚ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਨਤਾ ਦੀ ਭਾਗੀਦਾਰੀ ਨਾਲ ਹੀ ਸ਼ਹਿਰ ਦਾ ਵਿਕਾਸ ਸੰਭਵ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਸਾਰਿਆਂ ਨੂੰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਅਤੇ ਇਹ ਸੜਕ ਨਿਰਮਾਣ ਇਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦਿੰਦੇ ਹੋਏ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਮਹੰਤ ਰਮਿੰਦਰ ਦਾਸ, ਸੰਤੋਸ਼ ਸੈਣੀ, ਤਿਲਕ ਰਾਜ ਸੈਣੀ, ਕ੍ਰਿਸ਼ਨ ਸੈਣੀ, ਜਤਿੰਦਰ ਮੋਹਨ ਬੱਬੂ, ਮਾਸਟਰ ਵਿਜੇ ਕੁਮਾਰ, ਜਰਨੈਲ ਸਿੰਘ, ਮਾਸਟਰ ਰਣਜੀਤ ਸਿੰਘ, ਐਡਵੋਕੇਟ ਹਰਦੀਪ ਸਿੰਘ, ਮੁਹੰਮਦ ਸਦੀਕ, ਵਿਕਾਸ, ਮੋਹਨ ਦਾਸ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!