ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 20 ਤੇ 42 ‘ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
– 42 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕਾਰਜ ਹੋਵੇਗਾ ਪੂਰਾ
ਹੁਸ਼ਿਆਰਪੁਰ, 11 ਸਤੰਬਰ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 20 ਅਤੇ 42 ਵਿਚ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਸਰਕਾਰ ਦਾ ਟੀਚਾ ਹੈ ਕਿ ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਈਆਂ ਜਾਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਿਕਾਸ ਕਾਰਜ ਤਹਿਤ ਵਾਰਡ ਨੰਬਰ 20 ਅਤੇ 42 ਦੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਅਤੇ ਨਿਮਰਾਣ ਕੀਤਾ ਜਾਵੇਗਾ, ਜਿਸ ਨਾਲ ਇਨ੍ਹਾਂ ਹਲਕਿਆਂ ਦੇ ਨਿਵਾਸੀਆਂ ਨੂੰ ਆਵਾਜਾਈ ਵਿਚ ਸੁਵਿਧਾ ਹੋਵੇਗੀ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 20 ਵਿਚ ਗਲੀਆਂ ਦੇ ਨਿਰਮਾਣ ‘ਤੇ 23 ਲੱਖ ਰੁਪਏ ਅਤੇ ਵਾਰਡ ਨੰਬਰ 42 ਵਿਚ 19 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰ ਦੇ ਹਰ ਖੇਤਰ ਵਿਚ ਬਰਾਬਰ ਵਿਕਾਸ ਕਰ ਰਹੀ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕਾਰਜ ਨੂੰ ਪਹਿਲ ਦਿੱਤੀ ਜਾਵੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਤਹਿਤ ਸ਼ਹਿਰ ਦੇ ਹੋਰ ਵਾਰਡਾਂ ਵਿਚ ਵੀ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਸਰਕਾਰ ਵੱਲੋਂ ਉਪਲਬੱਧ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦੀ ਸਹੀ ਵਰਤੋਂ ਕਰਨ। ਸਥਾਨਕ ਕੌਂਸਲਰ ਅਤੇ ਪਤਵੰਤੇ ਵਿਅਕਤੀਆਂ ਨੇ ਵੀ ਇਸ ਮੌਕੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਵਿਕਾਸ ਕਾਰਜ ਨਾਲ ਹਲਕੇ ਦੀ ਸਮੱਸਿਆ ਦੂਰ ਹੋਵੇਗੀ ਅਤੇ ਨਾਗਰਿਕਾਂ ਦਾ ਜੀਵਨ ਪੱਧਰ ਬਿਹਤਰ ਹੋਵੇਗਾ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਕੌਂਸਲਰ ਜਸਵੰਤ ਰਾਏ, ਦ੍ਰਿਪਨ ਸੈਣੀ, ਮੋਹਿਤ ਸੈਣੀ, ਹਰਭਗਤ ਸਿੰਘ ਤੁਲੀ, ਜਸਪਾਲ ਸਿੰਘ ਚੇਚੀ, ਕੁਲਵਿੰਦਰ ਹੰਦਲ, ਐਡਵੋਕੇਟ ਅਮਰਜੋਤ ਸੈਣੀ, ਬਹਾਦਰ ਸਿੰਘ ਸੁਨੇਤ, ਕਰਮਜੀਤ ਸਿੰਘ, ਤਰਸੇਮ ਲਾਲ, ਨਰਿੰਦਰ ਸਿੰਘ, ਸ਼ਿੰਦਾ, ਲਾਲ ਸਿੰਘ, ਹਰਦੇਵ ਸਿੰਘ, ਰਵਿੰਦਰ ਲੋਹੀਆ, ਅਵਤਾਰ ਸਿੰਘ ਧਾਮੀ, ਰੇਖਾ, ਇੰਦਰਜੀਤ ਸਿੰਘ, ਪੰਕਜ ਸ਼ਰਮਾ, ਰਾਜੂ, ਅਸ਼ਵਨੀ ਸਹਿਗਲ, ਮਨਪ੍ਰੀਤ ਸਿੰਘ, ਜੋਗਿੰਦਰ ਪਾਲ, ਦੇਵਕੀ ਨੰਦਨ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ।