17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਹੀ ਸੇਵਾ ਪੱਖਵਾੜਾ- ਡਿਪਟੀ ਕਮਿਸ਼ਨਰ

0

ਫਾਜ਼ਿਲਕਾ, 11 ਸਤੰਬਰ 2024 : ਹਰ ਸਾਲ ਦੀ ਤਰਾਂ 17 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਸਵੱਛਤਾ ਪੱਖਵਾੜਾ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ । ਇਹ ਜਾਣਕਾਰੀ ਜ਼ਿਲ੍ਹੇ ਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।

ਇਸ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਇਸ ਵਾਰ ਦੇ ਸਵੱਛਤਾ ਪੱਖਵਾੜੇ ਦਾ ਥੀਮ ਸੁਭਾਅ ਸਵੱਛਤਾ ਸੰਸਕਾਰ ਸਵਛਤਾ ਹੈ। ਉਹਨਾਂ ਆਖਿਆ ਕਿ ਇਸ ਸਵੱਛਤਾ ਹੀ ਸੇਵਾ ਪੱਖਵਾੜੇ ਦੌਰਾਨ ਸਵੱਛਤਾ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸਾਹਿਤ ਕੀਤਾ ਜਾਵੇਗਾ ਅਤੇ ਵਿਸ਼ੇਸ਼ ਤੌਰ ਤੇ ਸਫਾਈ ਮੁਹਿੰਮਾਂ ਚਲਾਉਣ ਦੇ ਨਾਲ ਨਾਲ ਲੋਕਾਂ ਵਿੱਚ ਸਵੱਛਤਾ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਤੇ ਉਨਾਂ ਦੇ ਸਵੱਛਤਾ ਪ੍ਰਤੀ ਸੁਭਾਓ ਵਿੱਚ ਬਦਲਾਅ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨਾਂ ਨੇ ਆਖਿਆ ਕਿ ਇਸ ਦੌਰਾਨ ਸਫਾਈ ਮਿੱਤਰ ਸੁਰੱਖਿਆ ਕੈਂਪ ਵੀ ਲਗਾਏ ਜਾਣਗੇ, ਜਿੱਥੇ ਸਫਾਈ ਕਰਮਚਾਰੀਆਂ ਦੀ ਭਲਾਈ ਨਾਲ ਸੰਬੰਧਿਤ ਸੇਵਾਵਾਂ ਉਨਾਂ ਨੂੰ ਦਿੱਤੀਆਂ ਜਾਣਗੀਆਂ।

ਉਹਨਾਂ ਨੇ ਪਿੰਡਾਂ ਅਤੇ ਸ਼ਹਿਰਾਂ ਦਾ ਕੰਮ ਦੇਖ ਰਹੀਆਂ ਨਗਰ ਕੌਂਸਲਾਂ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਵਿਆਪਕ ਰੂਪ ਰੇਖਾ ਤਿਆਰ ਕਰਕੇ ਉਸੇ ਅਨੁਸਾਰ ਜਿਲ੍ਹੇ ਭਰ ਵਿੱਚ ਗਤੀਵਿਧੀਆਂ ਕਰਾਈਆਂ ਜਾਣ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਵੱਛਤਾ ਪਖਵਾੜੇ ਵਿੱਚ ਵੱਧ ਚੜ ਕੇ ਭਾਗ ਲੈਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ। ਬੈਠਕ ਵਿੱਚ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਅਤੇ ਗੁਰਦਾਸ ਸਿੰਘ ਵੀ ਹਾਜ਼ਰ ਸਨ ।

About The Author

Leave a Reply

Your email address will not be published. Required fields are marked *

error: Content is protected !!