ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਤੋਂ ਭੀਮਪੁਰ ਰੋਡ ਦੇ ਨਿਰਮਾਣ ਕਾਰਜ ਦਾ ਕੀਤਾ ਸੁਭਆਰੰਭ

0

– 15.15 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ 12 ਕਿਲੋਮੀਟਰ ਰੋਡ ਦਾ ਨਿਰਮਾਣ

– ਕਰੀਬ 20 ਸਾਲ ਦੇ ਇੰਤਜਾਰ ਤੋਂ ਬਾਅਦ ਕੀਤਾ ਜਾ ਰਿਹਾ ਸੜਕ ਦਾ ਨਿਰਮਾਣ, 35-40 ਪਿੰਡਾਂ ਨੂੰ ਹੋਵੇਗਾ ਇਸ ਦਾ ਲਾਭ-ਸ੍ਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ, 16 ਸਤੰਬਰ 2024 : ਵਿਧਾਨ ਸਭਾ ਹਲਕਾ ਭੋਆ ਦੇ ਸਰਨਾਂ ਤੋਂ ਵਾਇਆ ਫਰੀਦਾਨਗਰ ਭੀਮਪੁਰ ਜਾਣ ਵਾਲੇ ਮਾਰਗ ਦਾ ਅੱਜ ਨਿਰਮਾਣ ਕਾਰਜ ਸੁਰੂ ਕੀਤਾ ਗਿਆ ਹੈ ਇਸ ਰੋਡ ਤੇ ਕਰੀਬ 15.15 ਕਰੋੜ ਰੁਪਏ ਦੀ ਲਾਗਤ ਨਾਲ ਰੋਡ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਦਾ ਸਿੱਧੇ ਤੋਰ ਤੇ ਕਰੀਬ 35-40 ਪਿੰਡਾਂ ਨੂੰ ਲਾਭ ਹੋਵੇਗਾ। ਇਹ ਪ੍ਰਗਟਾਵਾ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਫਰੀਦਾਨਗਰ ਨਜਦੀਕ ਸਰਨਾ ਤੋਂ ਭੀਮਪੁਰ ਜਾਣ ਵਾਲੇ ਮਾਰਗ ਦੇ ਨਿਰਮਾਣ ਕਾਰਜ ਦਾ ਸੁਭਆਰੰਭ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੁਰਿੰਦਰ ਕੁਮਾਰ, ਬਲਦੇਵ ਸਿੰਘ, ਸਰਪੰਚ ਬਲਜੀਤ ਕੌਰ, ਜਗਤਾਰ ਸਿੰਘ, ਰਜਿੰਦਰ ਸਿੰਘ, ਸਤੀਸ ਕੁਮਾਰ, ਕੁਲਜੀਤ ਸਿੰਘ, ਸੰਸਾਰ ਸਿੰਘ, ਜਸਵਿੰਦਰ ਸਿੰਘ ਜੱਗੀ, ਭੁਪਿੰਦਰ ਸਿੰਘ, ਅੰਕਿਤ ਚੋਧਰੀ ਅਤੇ  ਹੋਰ ਪਾਰਟੀ ਕਾਰਜਕਰਤਾ ਵੀ ਹਾਜ਼ਰ ਸਨ।

ਇਸ ਮੌਕੇ ਤੇ ਸੰਬੋਧਿਤ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਹਰ ਰੋਜ ਕਿਸੇ ਨਾ ਕਿਸੇ ਪਾਸੇ ਕਰੋੜਾ ਰੁਪਏ ਦੀ ਪੋ੍ਰਜੈਕਟਾਂ ਦੀ ਸੁਰੂਆਤ ਕੀਤੀ ਜਾ ਰਹੀ ਹੈ ਪਿਛਲੇ ਦਿਨ੍ਹਾਂ ਦੋਰਾਨ ਉਨ੍ਹਾਂ ਵੱਲੋਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਨਰੋਟ ਮਹਿਰਾ ਵਿਖੇ ਵਾਟਰ ਸਪਲਾਈ ਦੇ ਕਾਰਜ ਦਾ ਸੁਭਾਆਰੰਭ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਸਰਨਾ ਤੋਂ ਵਾਇਆ ਫਰੀਦਾਨਗਰ ਹੋ ਕੇ ਭੀਮਪੁਰ ਨੂੰ ਜਾਣ ਵਾਲੀ ਸੜਕ ਜੋ ਕਿ ਕਾਫੀ ਖਸਤਾ ਹਾਲਤ ਸੀ ਅਤੇ ਪਿਛਲੇ ਕਰੀਬ 20 ਸਾਲ ਪਹਿਲਾ ਬਣਾਈ ਗਈ ਸੀ ਜੋ ਬਹੁਤ ਹੀ ਜਲਦੀ ਟੁੱਟ ਗਈ ਸੀ, ਇਸ ਮਗਰੋਂ ਹੁਣ ਇਸ ਮਾਰਗ ਦਾ ਨਿਰਮਾਣ ਕਾਰਜ ਸੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ 12 ਕਿਲੋਮੀਟਰ ਲੰਮੀ ਸੜਕ ਚੋਂ 2 ਕਿਲੋਮੀਟਰ ਕੰਕਰੀਟ ਅਤੇ 10 ਕਿਲੋਮੀਟਰ ਪ੍ਰੀਮਿਕਸ ਵਾਲੀ ਸੜਕ , ਜਿਸ ਦੀ ਚੋੜਾਈ ਕਰੀਬ 12.5 ਫੁੱਟ ਹੋਵੇਗੀ ਜਿਸ ਦਾ ਨਿਰਮਾਣ ਕਾਰਜ ਅੱਜ ਸੁਰੂ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਸ ਰੋਡ ਦੇ ਨਿਰਮਾਣ ਹੋਣ ਤੋਂ ਬਾਅਦ ਕਰੀਬ 35-40 ਪਿੰਡਾਂ ਨੂੰ ਇਸ ਦਾ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਰੋਡ ਦੀ ਖਸਤਾ ਹਾਲਤ ਹੋਣ ਕਰਕੇ ਲੋਕਾਂ ਨੇ ਲਗਭਗ ਇਸ ਮਾਰਗ ਤੇ ਆਉਂਣਾ ਜਾਣਾ ਹੀ ਬੰਦ ਕਰ ਦਿੱਤਾ ਸੀ ਜਦੋਂ ਕਿ ਇਹ ਰੋਡ ਕਰੀਬ 40 ਪਿੰਡਾਂ ਨੂੰ ਜੋੜਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੜਕ ਦਾ ਨਿਰਮਾਣ ਕਰ ਰਹੇ ਠੇਕੇਦਾਰ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸੜਕ ਦੇ ਨਿਰਮਾਣ ਕਾਰਜ ਕਰਦਿਆਂ ਸੜਕ ਦੀ ਕਵਾਲਿਟੀ ਦਾ ਵਿਸੇਸ ਧਿਆਨ ਰੱਖਿਆ ਜਾਵੈ। ਇਸ ਮੋਕੇ ਤੇ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਮੱਸਿਆਵਾਂ ਵੀ ਸੁਣੀਆਂ ਉਨ੍ਹਾਂ ਫਰੀਦਾਨਗਰ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਜਲਦੀ ਹੀ ਹੱਲ ਕੀਤਾ ਜਾਵੇਗਾ।

About The Author

Leave a Reply

Your email address will not be published. Required fields are marked *