ਰਹਿ ਗਏ ਕੇਸਾਧਾਰੀ ਸਿੱਖ ਵੋਟਰ ਨੂੰ ਸੁਨਿਹਰੀ ਮੌਕਾ ਹੁਣ ਮਿਤੀ 31 ਅਕਤੂਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ- ਡੀ.ਸੀ
ਫਾਜਿਲਕਾ, 17 ਸਤੰਬਰ 2024 : ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਹੜੇ ਕੇਸਧਾਰੀ ਵੋਟਰ ਐਸ.ਜੀ.ਪੀ.ਸੀ ਵੋਟਾਂ ਬਣਾਉਣ ਤੋਂ ਕਿਸੇ ਕਾਰਨ ਰਹਿ ਗਏ ਸਨ, ਉਨ੍ਹਾਂ ਨੂੰ ਚੋਣ ਕਮਿਸ਼ਨ ਨੇ 31 ਅਕਤੂਬਰ ਤੱਕ ਵੋਟ ਬਣਾਉਣ ਲਈ ਇੱਕ ਸੁਨਿਹਰੀ ਮੌਕਾ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਦਾ ਕੇਸਧਾਰੀ ਸਿੱਖ ਹੋਣਾ ਜ਼ਰੂਰੀ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਤੰਬਾਕੂ ਜਾਂ ਸ਼ਰਾਬ ਦਾ ਸੇਵਨ ਕਰਦਾ ਹੈ ਵੋਟਰ ਵਜੋਂ ਰਜਿਸਟਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਫਾਰਮ-। ਸਬੰਧਤ ਚੋਣ ਹਲਕੇ ਦੇ ਰਿਵਾਈਜਿੰਗ ਅਥਾਰਟੀ ਕਮ ਸਬ ਡਿਵੀਜਨਲ ਮੈਜਿਸਟਰੇਟ ਅਫਸਰ ਦੇ ਦਫਤਰ ਵਿਖੇ ਉੱਪਲਬਧ ਹਨ ਤੇ ਜ਼ਿਲ੍ਹੇ ਦੇ 21 ਸਾਲ ਦੇ ਸਮੂਹ ਕੇਸਧਾਰੀ ਸਿੱਖ ਵੋਟਰ ਆਪਣੀ ਵੋਟ ਬਣਾਉਣ ਲਈ ਫਾਰਮ-1 ਭਰਨ ਤੋਂ ਬਾਅਦ ਰਿਵਾਈਜਿੰਗ ਅਥਾਰਟੀ ਕਮ ਸਬ ਡਿਵੀਜਨਲ ਮੈਜਿਸਟਰੇਟ , ਸਹਾਇਕ ਰਿਵਾਈਜਿੰਗ ਅਥਾਰਟੀ ਦੇ ਦਫਤਰ ਜਾਂ ਆਪਣੇ ਹਲਕੇ ਦੇ ਪਟਵਾਰੀ ਜਾਂ ਤਹਿਸੀਲਦਾਰਾਂ ਪਾਸ ਜਮਾਂ ਕਰਵਾ ਸਕਦੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ-1 ਜ਼ਿਲ੍ਹੇ ਦੀ ਵੈਬ ਸਾਈਟ fazilka.nic.in ਤੇ ਵੀ ਉਪਲਬਧ ਹੈ।
ਉਨ੍ਹਾਂ ਜ਼ਿਲ੍ਹੇ ਦੇ ਰਹਿ ਗਏ ਵੱਧ ਤੋਂ ਵੱਧ ਕੇਸਧਾਰੀ ਸਿੱਖਾਂ ਨੂੰ ਫਾਰਮਾਂ ਰਾਹੀਂ ਆਪਣੀ ਵੋਟ ਬਣਾਉਣ ਅਤੇ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।