ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

0

– 31 ਅਕਤੂਬਰ ਤੱਕ ਕਰਵਾਈ ਜਾ ਸਕੇਗੀ ਵੋਟਾਂ ਲਈ ਰਜਿਸਟਰੇਸ਼ਨ

– ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ – ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 18 ਸਤੰਬਰ 2024 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਪਟਿਆਲਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਕਮਿਸ਼ਨ ਵੱਲੋਂ ਵੋਟਾਂ ਬਣਵਾਉਣ ਦੀਆਂ ਤਾਰੀਖਾਂ ਵਿੱਚ ਵਾਧਾ ਕਰਦਿਆਂ ਹੁਣ ਵੋਟ ਬਣਾਉਣ ਦੀ ਰਜਿਸਟਰੇਸ਼ਨ 31 ਅਕਤੂਬਰ 2024 ਤੱਕ ਕਰ ਦਿੱਤੀ ਗਈ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦੇ ਹਨ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ  ਕਮ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਾਂਝੀ ਕੀਤੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੇ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

About The Author

Leave a Reply

Your email address will not be published. Required fields are marked *

error: Content is protected !!