ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 2 ‘ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

0

ਹੁਸ਼ਿਆਰਪੁਰ, 19 ਸਤੰਬਰ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 2 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਹ ਯਤਨ ਖੇਤਰਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ‘ਤੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਫਾਈਨੈਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ ਵੀ ਮੌਜਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਦੇ ਕੰਮਾਂ ਨੂੰ ਸਭ ਤੋਂ ਵੱਧ ਤਰਜ਼ੀਹ ਦਿੰਦੀ ਹੈ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 2 ਵਿਚ ਗਲੀਆਂ ਦਾ ਨਿਰਮਾਣ ਉਚ ਗੁਣਵੱਤਾ ਵਾਲਾ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਇਹ ਲੰਬੇ ਸਮੇਂ ਤੱਕ ਟਿਕਾਊ ਅਤੇ ਮਜ਼ਬੂਤ ਰਹੇਗੀ।

ਬ੍ਰਮ ਸ਼ੰਕਰ ਜਿੰਪਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਕੰਮ ਨੂੰ ਜਲਦੀ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਪੂਰੇ ਸੂਬੇ ਵਿਚ ਅਜਿਹੇ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਆਮ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ ਅਤੇ ਇਨ੍ਹਾਂ ਦਾ ਜੀਵਨ ਪੱਧਰ ਉਚਾ ਉਠ ਸਕੇ।ਇਸ ਮੌਕੇ ਸੁਮੇਸ਼ ਸੈਣੀ, ਬਿੱਟੂ ਸੈਣੀ, ਮੰਗੀ ਸੈਣੀ, ਜੋਗਿੰਦਰ ਰਾਜਾ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed