ਕੈਬਨਿਟ ਮੰਤਰੀ ਦੀ ਦਿੱਤੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇਗਾ- ਹਰਦੀਪ ਸਿੰਘ ਮੁੰਡੀਆਂ

0

– ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ

ਲੁਧਿਆਣਾ,24 ਸਤੰਬਰ 2024 : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੀ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋ ਉਨ੍ਹਾਂ ਨੂੰ ਵੱਡੀ ਜਿੰਮਵੇਾਰੀ ਦੇ ਕੇ ਪੰਜਾਬ ਸੂਬੇ ਦਾ ਕੈਬਨਿਟ ਮੰਤਰੀ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਸਰਕਟ ਹਾਊਸ ਲੁਧਿਆਣਾ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਲੈਣ ਤੋ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਡੀ.ਸੀ.ਪੀ. ਸ੍ਰੀ ਜਸਕਰਨ ਸਿੰਘ ਤੇਜਾ ਅਤੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਅਮਰਜੀਤ ਬੈਂਸ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪਾਰਟੀ ਦੇ ਨੇਤਾਵਾਂ ਵੱਲੋ ਜੋ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਬਾਖੂਬੀ ਨਿਭਾਉਣਗੇ, ਤਾਂ ਜੋ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਖਰ੍ਹੇ ਉਤਰ ਸਕਣ।

ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਵੀ ਅਰਦਾਸ ਕਰਦੇ ਹਨ ਕਿ ਜੋ ਉਨ੍ਹਾਂ ਨੂੰ ਪੰਜਾਬ ਦੀ ਵੱਡੀ ਜਿੰਮੇਵਾਰੀ ਮਿਲੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਬਲ ਬਖਸ਼ਣ, ਤਾਂ ਜੋ ਪੰਜਾਬ ਦੇ ਲੋਕਾਂ ਲਈ ਦਿਨ ਰਾਤ ਕੰਮ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਸਹਿਯੋਗ ਕਰ ਸਕਣ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

You may have missed