ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਲੋਕਾਂ ਨੂੰ ਕੀਤਾ ਜਾਗਰੂਕ
ਲੁਧਿਆਣਾ, 24 ਸਤੰਬਰ 2024 : ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਜਾਗਰੂਕਤਾ ਮੁਹਿੰਮ ਚਲਾਈ ਗਈ।
ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲ ਗੱਡੀਆਂ ਅਤੇ ਵੱਖ-ਵੱਖ ਪਲੇਟਫਾਰਮਾਂ ‘ਤੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਅ ਕਿ ਛੋਟੇ ਬੱਚਿਆਂ ਨੂੰ ਇਕੱਲਾ ਨਾ ਛੱਡਿਆ ਜਾਵੇ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਬੱਚਿਆਂ ਨੂੰ ਬਾਲ ਮਜਦੂਰੀ ਅਤੇ ਬਾਲ ਭਿਖਿਆ ਤੋਂ ਰੋਕਿਆ ਜਾਵੇ । ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੇ ਅੰਦਰ ਬਣੀਆਂ ਦੁਕਾਨਾਂ ‘ਤੇ ਵੀ ਜਾਗਰੂਕ ਕੀਤਾ ਗਿਆ।
ਟੀਮ ਵਿੱਚ ਸਨਦੀਪ ਸਿੰਘ (ਬਚਪਨ ਬਚਾਉ ਅੰਦੋਲਨ), ਆਰ.ਪੀ.ਐਫ ਤੋਂ ਏ.ਐਸ.ਆਈ. ਵਿਜੈ ਕੁਮਾਰ, ਏ.ਐਸ.ਆਈ. ਕਾਂਤੀ ਲਾਲ, ਇੰਸਪੈਕਟਰ ਸਲੇਸ਼, ਕਾਂਸਟੇਬਲ ਮਨੋਜ ਕੁਮਾਰ ਤੋਂ ਇਲਾਵਾ ਏ.ਐਚ.ਟੀ.ਯੂ. ਅਤੇ ਅਤੇ ਆਰ.ਪੀ.ਐਫ. ਟੀਮ ਦੇ ਮੈਂਬਰ ਵੀ ਸ਼ਾਮਲ ਸਨ।