ਖੇਡਾਂ ਵਤਨ ਪੰਜਾਬ ਦੀਆਂ-2024 ਦੇ ਪੈਰਾ-ਖੇਡ ਮੁਕਾਬਲਿਆਂ ‘ਚ ਉਤਸ਼ਾਹ ਨਾਲ ਹਿੱਸਾ ਲੈਣ ਦਿਵਿਆਂਗਜਨ: ਡਿਪਟੀ ਕਮਿਸ਼ਨਰ
ਸੰਗਰੂਰ, 26 ਸਤੰਬਰ 2024 : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵਲੋਂ ਪਹਿਲੀ ਵਾਰ ਪੈਰਾ-ਖੇਡਾਂ ਨੂੰ ਵੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਵਿਚ ਪੈਰਾ ਐਥਲੈਟਿਕ, ਪੈਰਾ ਬੈਡਮਿੰਟਨ ਅਤੇ ਪੈਰਾ ਪਾਵਰ ਲਿਫਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਈਵੈਂਟਾਂ ਦੇ ਮੁਕਾਬਲੇ 20 ਨਵੰਬਰ ਤੋਂ 25 ਨਵੰਬਰ 2024 ਤੱਕ ਜ਼ਿਲ੍ਹਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਖੇਡਾਂ ਵਿਚ 15 ਸਾਲ ਤੋਂ ਘੱਟ ਅਤੇ 15 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀ ਭਾਗ ਲੈ ਸਕਦੇ ਹਨ ਅਤੇ ਮਿਤੀ 18 ਤੋਂ 30 ਸਤੰਬਰ ਤੱਕ ਖਿਡਾਰੀਆਂ ਦੀ ਆਫਲਾਈਨ ਰਜਿਸਟਰੇਸ਼ਨ ਕੀਤੀ ਜਾਣੀ ਹੈ। ਉਨ੍ਹਾਂ ਦਿਵਿਆਂਗ ਵਿਅਕਤੀਆਂ/ਖਿਡਾਰੀਆਂ ਜਿਨ੍ਹਾਂ ਦੀ ਉਮਰ 15 ਸਾਲ ਜਾਂ 15 ਸਾਲ ਤੋਂ ਵੱਧ ਹੈ, ਨੂੰ ਅਪੀਲ ਕੀਤੀ ਕਿ ਵੱਧ-ਚੜ੍ਹ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਹਿੱਸਾ ਲੈਣ ਅਤੇ ਆਪਣੇ ਜੀਵਨ ਪੱਧਰ ਨੂੰ ਖੇਡਾਂ ਦੀਆਂ ਪ੍ਰਾਪਤੀਆਂ ਨੂੰ ਹੋਰ ਉੱਚਾ ਚੁੱਕਣ।
ਡੀ.ਸੀ. ਸੰਦੀਪ ਰਿਸ਼ੀ ਨੇ ਦੱਸਿਆ ਕਿ ਪੈਰਾ ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਜਾਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਨੋਡਲ ਅਫਸਰ ਸੰਗਰੂਰ ਪਰਦੀਪ ਸਿੰਘ ਮੋਬਾਇਲ ਨੰ.98884-97400, ਈ-ਮੇਲ ਆਈ.ਡੀ. dsosangrur2022@gmail.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ।