ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਚੁੱਕ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ

0

ਫਾਜਿ਼ਲਕਾ, 28 ਸਤੰਬਰ 2024 : ਜਿ਼ਲ੍ਹਾ ਮੈਜਿਸਟੇ੍ਰਟ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਬੀ.ਐਨ.ਐਸ. 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਚੁੱਕ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ 16 ਅਕਤੂਬਰ 2024 ਤੱਕ ਲਾਗੂ ਰਹਿਣਗੇ।

ਹੁਕਮਾਂ ਅਨੁਸਾਰ ਪੰਜਾਬ ਰਾਜ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾ-2024 ਦੇ ਸਨਮੁੱਖ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਅਸਲਾ ਲਾਇਸੰਸ ਧਾਰਕਾਂ ਨੂੰ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰਖਿਆ ਗਾਰਡ, ਫੈਕਟਰੀ ਦੇ ਸਕਿਉਰਟੀ ਗਾਰਡਜ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੁੰ ਜੈਡ ਪਲਸ ਸਕਿਉਰਟੀ ਮਿਲੀ ਹੋਵੇ ਜਾਂ ਮਾਣਯੋਗ ਅਦਾਲਤ ਵਲੋਂ ਨਿਜੀ ਸੁਰੱਖਿਆ ਦੇ ਮਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੁੰ ਹਥਿਆਰ ਜਮ੍ਹਾਂ ਕਰਵਾਉਦ ਤੋਂ ਛੋਟ ਦਿੱਤੀ ਜਾਂਦੀ ਹੈ।

About The Author

Leave a Reply

Your email address will not be published. Required fields are marked *