ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤਾ ਕਾਂਸੀ ਦਾ ਤਗਮਾ

0

ਪਟਿਆਲਾ, 5 ਅਕਤੂਬਰ 2024 : ਪੰਜਾਬ ਸਰਕਾਰ ਖੇਡਾਂ ਪ੍ਰਤੀ ਪੰਜਾਬ ਵਾਸੀਆਂ ਨੂੰ ਪ੍ਰੇਰਿਤ ਕਰਨ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਦੀ ਹੈ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਗਏ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਟੇਬਲ ਟੈਨਿਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਹਰਮਨਪ੍ਰੀਤ ਸਿੰਘ ਜੀ ਅਤੇ ਕੋ ਕਨਵੀਨਰ ਮੇਘਾ ਕੌਲ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।

ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਪ੍ਰਤੀ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਸੀ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਦੱਸਿਆ ਕਿ ਉਹਨਾਂ ਨੇ ਕਈ ਸਾਲਾਂ ਬਾਅਦ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਭਾਗ ਲਿਆ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਜੇਕਰ ਅਸੀਂ ਕਿਸੀ ਵੀ ਖੇਡ ਵਿੱਚ ਮਿਹਨਤ ਕਰਦੇ ਹਾਂ ਤਾਂ ਸਫਲਤਾ ਜ਼ਰੂਰ ਮਿਲਦੀ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੀ ਉਮਰ 53 ਸਾਲ ਹੋ ਗਈ ਹੈ ਪਰ ਖੇਡਾਂ ਪ੍ਰਤੀ ਉਹਨਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ ਹੈ।

ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਤੋਂ ਪ੍ਰੇਰਿਤ ਹੋ ਕੇ ਉਹਨਾਂ ਦੇ ਸਕੂਲ ਦੇ ਬੱਚੇ ਵੀ ਵੱਡੀ ਗਿਣਤੀ ਵਿੱਚ ਹਰ ਸਾਲ ਖੇਡਾਂ ਵਿੱਚ ਭਾਗ ਲੈਂਦੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਇਹ ਖੇਡਾਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਕਿ ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਹਨ।  ਇਸ ਟੂਰਨਾਮੈਂਟ ਮੌਕੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਰਵਨੀਤ ਸਿੰਘ ਢੀਂਡਸਾ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਮੀਨਾ ਸੂਦ, ਸ੍ਰੀ ਦੀਪਇੰਦਰ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!