ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖ਼ਿਆਲੀ ਚਹਿਲਾਵਾਲੀ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ

0

– ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ’ਚ ਵਾਹੁਣ ਦੀ ਦਿੱਤੀ ਸਲਾਹ

ਮਾਨਸਾ, 05 ਅਕਤੂਬਰ 2024 : ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖਿਆਲੀ ਚਹਿਲਾਵਾਲੀ  ਬਲਾਕ ਝੁਨੀਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਜੀਵ-ਜੰਤੂਆਂ ਦੇ ਨਾਲ-ਨਾਲ ਮਨੁੱਖੀ ਜੀਵਨ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਹੋ ਜਾਂਦਾ ਹੈ।

ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਦੇ ਧੂੰਏ ਕਾਰਨ ਕਈ ਵਾਰ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੁਹੰਦ ਨੂੰ ਜਮੀਨ ਵਿੱਚ ਵਾਹੁਣ ਦੀ ਸਲਾਹ ਦਿੱਤੀ, ਤਾਂ ਜੋ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿ ਸਕੇ। ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਹੀ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ਨੂੰ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਮੁਹੱਈਆ ਕਰਵਾਈ।

ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ.  ਲੱਗੀ ਕੰਬਾਇਨ ਨਾਲ ਕੀਤੀ ਜਾਵੇ, ਤਾਂ ਜ਼ੋ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਅਸਾਨੀ ਨਾਲ ਹੋ  ਸਕੇ।   ਇਸ ਮੌਕੇੇ ਵਿਗਿਆਨਿਕ ਸੈਂਟਰ ਪ੍ਰਦੂਸ਼ਣ ਕੰਟਰੋਲ  ਅਤੇ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵੱਲੋ ਵਿਸ਼ੇਸ਼ ਤੌਰ ’ਤੇ ਪਹੁੰਚੇ ਗੋਰਵ ਗਹਿਲੋਤ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਇਨ੍ਹਾਂ ਪਿੰਡਾ ਵਿੱਚ ਖੇਤੀ ਮਸ਼ੀਨਰੀ ਦੇ ਗਰੁੱਪਾਂ ਦੀ ਵੀ ਪੜਤਾਲ ਕੀਤੀ ਅਤੇ ਮੁੱਖ ਖੇਤੀਬਾੜੀ ਅਫਸਰ ਮਾਨਸਾ ਵੱਲੋਂ ਗਰੁੱਪਾਂ ਦੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਝੋਨੇ ਦੇ ਪਰਾਲੀ ਦੇ ਸੀਜਨ ਵਿੱਚ ਇਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਅਤੇ ਗਰੁੱਪ ਵਾਲੇ ਕਿਸਾਨਾਂ ਨੂੰ ਹੋਰਨਾਂ ਕਿਸਾਨਾਂ ਦੇ ਖੇਤਾ ਦੀ ਪਰਾਲੀ ਪ੍ਰਬੰਧਨ ਕਰਨ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਸਹਾਇਕ ਟੈਕਨੋਲਜੀ ਮੈਨੇਜਰ (ਆਤਮਾ) ਸ਼੍ਰੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਮਸ਼ੀਨਰੀ ਸਬਸਿਡੀ ਵਾਲੇ ਕਿਸਾਨਾਂ ਦੀਆਂ ਲਿਸਟਾਂ ਸਾਂਝੀਆਂ ਥਾਵਾਂ ’ਤੇ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਲਿਸਟਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਵਿੱਚ ਸਹਾਇਕ ਹੋਣਗੀਆਂ। ਕੈਂਪ ਦੌਰਾਨ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਨਰਮੇ ਅਤੇ ਝੋਨੇ ਦੀਆਂ ਇਸ ਸਮੇਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਗੁਰਦਾਸ ਸਿੰਘ, ਸੰਦੀਪ ਸਿੰਘ, ਬਲਜਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਮੋਹਤਬਰ ਕਿਸਾਨਾਂ ਤੋਂ ਇਲਾਵਾ ਸਹਿਕਾਰੀ ਸਭਾ ਦੇ ਮੈਂਬਰ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed