ਬੁਢਲਾਡਾ ਹਲਕੇ ਵਿੱਚ 15 ਪੰਚਾਇਤਾਂ ਦੀ ਹੋਈ ਸਰਬਸੰਮਤੀ- ਵਿਧਾਇਕ ਬੁੱਧ ਰਾਮ

0

ਮਾਨਸਾ, 07 ਅਕਤੂਬਰ 2024 : ਪੰਚਾਇਤਾਂ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦੀਆਂ ਹਨ , ਅਦਾਲਤਾਂ ਵੀ ਹੁੰਦੀਆਂ ਹਨ , ਲੋਕਾਂ ਦੇ ਪਿੰਡ ਪੱਧਰ ਦੇ ਝਗੜੇ ਵੀ ਚੰਗੇ ਪੰਚਾਇਤੀ ਆਗੂ ਨਿਬੇੜਨ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਬੁੱਧ ਰਾਮ ਐਮ.ਐਲ.ਏ. ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਦਫਤਰ ਵਿੱਚ ਬੁਢਲਾਡਾ ਹਲਕੇ ਚੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਸਨਮਾਨ ਕਰਦਿਆਂ ਪੰਚਾਂ/ਸਰਪੰਚਾਂ ਨਾਲ ਵਿਚਾਰ ਸਾਂਝੇ ਕਰਦਿਆਂ ਕੀਤਾ।

ਉਨ੍ਹਾਂ ਨੇ ਦੱਸਿਆ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ  ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਬੁੱਧ ਰਾਮ ਐਮ ਐਲ.ਏ.ਦੀ ਯੋਗ ਅਗਵਾਈ ਸਦਕਾ ਪਿੰਡਾਂ ਦੇ ਸੁਝਵਾਨ ਵਰਕਰਾਂ ਨੇ ਆਪਣੇ ਨਿੱਜੀ ਯਤਨਾਂ ਸਦਕਾ 15 ਪਿੰਡਾਂ ਦੀਆਂ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਲੋਕਤੰਤਰ ਵਿੱਚ ਵਿਸ਼ਵਾਸ਼ ਰੱਖਦੀ ਹੈ । ਭਾਈਚਾਰਕ ਸਾਂਝ ਬਣਾਈ ਰੱਖਣ ਨੂੰ ਤਰਜੀਹ ਦਿੰਦੇ ਹਾਂ ।

ਉਨ੍ਹਾਂ ਵੱਲੋਂ ਹਲਕੇ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾਣ । ਵਿਧਾਨ ਸਭਾ ਹਲਕੇ ਦੇ 85 ਪਿੰਡਾਂ ਚੋਂ 15 ਪੰਚਾਇਤਾਂ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਮੁਕੰਮਲ ਹੋ ਚੁੱਕੀ ਹੈ, ਬਹੁਤੇ ਪਿੰਡਾਂ ਚ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋ ਚੁੱਕੀ ਹੈ । ਜਿਸ ਨਾਲ ਪਿੰਡਾਂ ਵਿੱਚ ਭਾਈਚਾਰਕ ਏਕਤਾ ਮਜ਼ਬੂਤ ਹੋਈ ਹੈ l ਇਸ ਨਾਲ ਪਿੰਡਾਂ ਦਾ ਵਿਕਾਸ ਵੀ ਵਧੀਆ ਤਰੀਕੇ ਨਾਲ ਹੁੰਦਾ ਹੈ।

ਉਨ੍ਹਾਂ ਨੇ ਪੰਚਾਂ/ਸਰਪੰਚਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਹੋਵੇਗਾ । ਉਨਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ ਚ ਹੋਰ ਪਿੰਡਾਂ ਵਿੱਚ ਵੀ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਹੋਵੇਗੀ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 15 ਅਕਤੂਬਰ ਨੂੰ ਜਿਹੜੇ ਪਿੰਡਾਂ ਵਿੱਚ ਵੋਟਾਂ ਪੈਣੀਆਂ ਹਨ, ਉਹਨਾਂ ਪਿੰਡਾਂ ਦੇ ਚੰਗੀ ਸੋਚ ਵਾਲੇ ਪੰਚਾਂ/ ਸਰਪੰਚਾਂ ਦੀ ਚੋਣ ਕਰਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਅਮਨ-ਸ਼ਾਂਤੀ ਨਾਲ ਵੋਟਾਂ ਪਾਉਣ।

ਇਸ ਮੌਕੇ ਹਲਕਾ ਐਮ.ਐਲ.ਏ.ਨੇ ਦੱਸਿਆ ਕਿ ਪਿੰਡ ਅਚਾਨਕ, ਰਿਉਂਦ ਕਲਾਂ, ਦਰੀਆਪੁਰ ਕਲਾਂ, ਦਰੀਆਪੁਰ ਖੁਰਦ, ਗੁਰਨੇ ਖੁਰਦ, ਸਸਪਾਲੀ , ਫਰੀਦ ਕੇ, ਜਲਵੇੜਾ,  ਬੀਰੇਵਾਲਾ ਡੋਗਰਾ, ਅਕਬਰਪੁਰ ਖੁਡਾਲ, ਧਰਮਪੁਰਾ, ਖੀਵਾ ਮੀਹਾਂ ਸਿੰਘ ਵਾਲਾ, ਤਾਲਬਵਾਲਾ , ਗੋਰਖਨਾਥ, ਆਲਮਪੁਰ ਮੰਦਰਾਂ, ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਮੁਕੰਮਲ ਹੋ ਚੁੱਕੀ ਹੈ ।

ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ ਜਿਲ੍ਹਾ ਮਾਨਸਾ, ਗੁਰਦਰਸ਼ਨ ਸਿੰਘ ਪਟਵਾਰੀ, ਰਣਜੀਤ ਸਿੰਘ ਫਰੀਦ ਕੇ ਚੇਅਰਮੈਨ ਮਾਰਕੀਟ ਕਮੇਟੀ ਬੋਹਾ, ਜਗਵਿੰਦਰ ਸਿੰਘ ਧਰਮਪੁਰਾ, ਜਰਨੈਲ ਸਿੰਘ, ਬਲਵਾਨ ਸਿੰਘ ਜਲਵੇੜਾ, ਰਾਮ ਸਿੰਘ ਗੁਰਨੇ ਖੁਰਦ, ਮਹਿੰਦਰ ਸਿੰਘ, ਸਿਤਾਰ ਅਲੀ ਖਾਂ ਆਦਿਕ  ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ ।

About The Author

Leave a Reply

Your email address will not be published. Required fields are marked *

You may have missed