ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ ਵਿੱਚ ਸ਼ਿਰਕਤ
ਅਨੰਦਪੁਰ ਸਾਹਿਬ, 22 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਮੈਗਾ ਪੀ.ਟੀ.ਐਮ (ਅਧਿਆਪਕ-ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਇਸ ਪੀ.ਟੀ.ਐਮ ਵਿੱਚ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਲੱਖਾਂ ਵਿਦਿਆਰਥੀਆਂ ਆਪਣੇ ਮਾਪਿਆਂ ਨਾਲ ਮਿਲ ਕੇ ਹਿੱਸਾ ਲੈਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਵੇਕਲਾ ਉਪਰਾਲਾ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ ਅਤੇ ਨਿਖ਼ਾਰਨ ਵਿੱਚ ਸਹਾਈ ਸਾਬਤ ਹੋਵੇਗਾ। ਇਸ ਪ੍ਰੋਗਰਾਮ ਦੇ ਜਰੀਏ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜਿਸ ਨਾਲ ਉਹ ਸਕੂਲਾਂ ਵਿੱਚ ਹੋ ਰਹੇ ਕਾਰਜਾਂ ਨੂੰ ਸਮਝ ਸਕਣਗੇ।
ਭਗਵੰਤ ਸਿੰਘ ਮਾਨ ਦੇ ਇਹ ਕਦਮ ਸਿੱਖਿਆ ਪ੍ਰਬੰਧਨ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਚਮਕਦਾਰ ਬਣਾਉਣ ਲਈ ਮਹੱਤਵਪੂਰਨ ਹਨ।
