ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਲਈ ਪੈਰ੍ਹਾ ਲੀਗਲ ਵਲੰਟੀਅਰਾਂ ਦੀ ਨਿਯੁਕਤੀ ਲਈ ਇੰਟਰਵਿਊ 25 ਨੂੰ

ਹੁਸ਼ਿਆਰਪੁਰ, 21 ਅਕਤੂਬਰ 2024 : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਲਈ ਪੈਰ੍ਹਾ ਲੀਗਲ ਵਲੰਟੀਅਰਾਂ ਦੀ ਨਿਯੁਕਤੀ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਸ ਦੇ ਸਬੰਧ ਵਿਚ ਪੈਰ੍ਹਾ ਲੀਗਲ ਵਲੰਟੀਅਰਾਂ ਦੀ ਨਿਯੁਕਤੀ ਸਬੰਧੀ ਉਮੀਦਵਾਰਾਂ ਦੀ ਇੰਟਰਵਿਊ ਨਿਊ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਖੇ 25 ਅਕਤੂਬਰ 2024 ਨੂੰ ਰੱਖੀ ਗਈ ਹੈ। ਜ਼ਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ ਦੀ ਵੈਬਸਾਈਟ https://hoshiarpur.dcourt.gov.in/ ’ਤੇ ਇੰਟਰਵਿਊ ਸਬੰਧੀ ਜਾਣਕਾਰੀ ਅਪਲੋਡ ਕੀਤੀ ਗਈ ਹੈ।