ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਤੇ ਵੱਡੀ ਕਾਰਵਾਈ, ਸੀ.ਆਈ.ਏ-2 ਦੀ ਟੀਮ ਵੱਲੋਂ 03 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

0
ਫਾਜਿਲਕਾ, 26 ਅਕਤੂਬਰ 2024 : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਸ੍ਰੀ ਰਣਜੀਤ ਸਿੰਘ ਢਿੱਲੋਂ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ, ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਵੱਲੋਂ ਪਿੰਡ ਰਾਣਾ ਨੇੜੇ ਗਸ਼ਤ ਦੇ ਦੌਰਾਨ ਇੱਕ ਮੋਟਰਸਾਈਕਲ ਨੰਬਰ ਪੀ.ਬੀ. -22-ਜੀ-7641 ਮਾਰਕਾ ਹੀਰੋ ਸੀ.ਡੀ. ਡੀਲਕਸ ਰੰਗ ਕਾਲਾ, ਜਿਸਤੇ ਤਿੰਨ ਨੌਜਵਾਨ ਸਵਾਰ ਸਨ, ਨੂੰ ਸ਼ੱਕ ਦੇ ਅਧਾਰ ਤੇ ਚੈਕ ਕੀਤਾ ਤਾਂ ਉਹਨਾਂ ਪਾਸੋਂ 531 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਵੱਲੋਂ ਇਹਨਾਂ ਨਸ਼ਾ ਤਸਕਰਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਬਰਾਮਦ ਹੋਈ ਹੈਰੋਇਨ ਨੂੰ ਕਬਜਾ ਪੁਲਿਸ ਵਿੱਚ ਲਿਆ।
ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਬਗੀਚਾ ਸਿੰਘ ਪੁੱਤਰ ਹਰਦੀਪ ਸਿੰਘ, ਰਜਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀਆਨ ਕਾਵਾਂ ਵਾਲੀ ਥਾਣਾ ਸਦਰ ਫਾਜਿਲਕਾ ਅਤੇ ਦਰਸ਼ਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਜੋਧਾ ਭੈਣੀ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 182 ਮਿਤੀ 24-10-2024 ਜੁਰਮ 21-ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮੁਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਜਮੀਨਾਂ ਪਾਕਿਸਤਾਨ ਦੇ ਬਾਰਡਰ ਨਾਲ ਲੱਗਦੀਆਂ ਹਨ, ਜੋ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਉਸਨੂੰ ਅੱਗੇ ਸਪਲਾਈ ਕਰਦੇ ਸਨ। ਇਹਨਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ  ਦੇ ਖਾਤਮੇ ਲਈ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

About The Author

Leave a Reply

Your email address will not be published. Required fields are marked *

You may have missed