ਪੰਜਾਬ ਸਰਕਾਰ ਨੇ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਕੀਤਾ ਜਾਰੀ

0

– ਕਿਸਾਨ 1100 ‘ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 ‘ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ :  ਵਿਧਾਇਕ ਸਵਨਾ

ਫਾਜ਼ਿਲਕਾ, 2 ਨਵੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ  ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫਾਜ਼ਿਲਕਾ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਾਂਝੀ ਕੀਤੀ।

ਵਿਧਾਇਕ ਸਵਨਾ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਹੈ ਅਤੇ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

About The Author

Leave a Reply

Your email address will not be published. Required fields are marked *

You may have missed