ਭਗਵਾਨ ਵਿਸ਼ਵਕਰਮਾ ਜੀ ਨੂੰ ਮੰਨਣ ਵਾਲਿਆਂ ਨੇ ਦੇਸ਼ ਤੇ ਸਮਾਜ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਇਆ- ਡਾ. ਬਲਬੀਰ ਸਿੰਘ

0
– ‘ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ’
– ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ ਮੌਕੇ ਲਾਹੌਰੀ ਗੇਟ ਸ੍ਰੀ ਵਿਸ਼ਵਕਰਮਾ ਮੰਦਿਰ ‘ਚ ਨਤਮਸਤਕ
ਪਟਿਆਲਾ, 2 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਲਾਹੌਰੀ ਗੇਟ ਵਿਖੇ ਸਥਿਤ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ।
ਸ੍ਰੀ ਵਿਸ਼ਵਕਰਮਾ ਚੈਰੀਟੇਬਲ, ਐਜੂਕੇਸ਼ਨ ਅਤੇ ਵੈਲਫੇਅਰ ਟਰੱਸਟ ਵੱਲੋਂ ਕਰਵਾਏ ਸਮਾਗਮ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵਕਰਮਾ ਜੀ ਨੂੰ ਮੰਨਣ ਵਾਲੇ ਮਿਹਨਤਕਸ਼ ਲੋਕਾਂ ਨੇ ਦੇਸ਼ ਤੇ ਸਮਾਜ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਇਆ ਹੈ। ਸਿਹਤ ਮੰਤਰੀ ਨੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਦੀ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਜਰੂਰ ਪਾਵੇ।
ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਅਮਨ- ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਤੇ ਸਮਾਜ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਬਲਤੇਜ ਪੰਨੂ ਅਤੇ ਐਡਵੋਕੇਟ ਰਾਹੁਲ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਦਿਵਾਲੀ ਮੌਕੇ ਖ਼ਤਰਨਾਕ ਪੱਧਰ ‘ਤੇ ਵਧੇ ਪ੍ਰਦੂਸ਼ਣ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅਪੀਲ ਕੀਤੀ ਕਿ ਛੋਟੇ ਬੱਚਿਆਂ ਤੇ ਬਜ਼ੁਰਗਾਂ ਨੂੰ ਬਿਮਾਰੀਆਂ ਤੋਂ ਬਚਾਉਣ ਸਮੇਤ ਸਾਂਹ, ਛਾਤੀ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਪਟਾਕੇ ਵਜਾਉਣ ਤੋਂ ਸਦਾ ਲਈ ਗੁਰੇਜ਼ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਕੂੜੇ ਤੇ ਪਰਾਲੀ ਨੂੰ ਅੱਗ ਵੀ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਹੋਣ ਨਾਲ ਬਹੁਤ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ।
ਇਸ ਮੌਕੇ ਵਿਸ਼ਵਕਰਮਾ ਮੰਦਿਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਹਿਲ, ਸੀਨੀਅਰ ਮੀਤ ਪ੍ਰਧਾਨ ਕੇਸਰ ਸਿੰਘ, ਮੀਤ ਪ੍ਰਧਾਨ ਨਰਿੰਦਰ ਸਿੰਘ, ਸਕੱਤਰ ਜਤਿੰਦਰ ਸਿੰਘ, ਲੀਗਲ ਸਲਾਹਕਾਰ ਅਮਰੀਕ ਸਿੰਘ ਧੀਮਾਨ, ਸਰਬਜੀਤ ਸਿੰਘ ਧੀਮਾਨ ਜੈ ਭਾਰਤ ਕੰਬਾਇਨ ਤੇ ਵੇਦ ਕਪੂਰ ਨੇ ਡਾ. ਬਲਬੀਰ ਸਿੰਘ ਦਾ ਸਨਮਾਨ ਕੀਤਾ। ਸਿਹਤ ਮੰਤਰੀ ਨੇ ਕਮੇਟੀ ਵੱਲੋਂ ਦਿੱਤੇ ਮੰਗ ਪੱਤਰ ‘ਚ ਦਰਜ ਮੰਗਾਂ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਮਿਹਨਤਕਸ਼ ਵਿਅਕਤੀ ਦੇ ਨਾਲ ਖੜ੍ਹੀ ਹੈ।
ਸਮਾਗਮ ਮੌਕੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਸਰਪ੍ਰਸਤ ਸੁਖਦੇਵ ਸਿੰਘ, ਬਾਬੂ ਰਮੇਸ਼ ਧੀਮਾਨ ਮੈਨੇਜਰ, ਕੁਲਦੀਪ ਸਿੰਘ ਖ਼ਜ਼ਾਨਚੀ, ਹਰਵਿੰਦਰ ਸਿੰਘ, ਸੁਰਤੀਨਾਥ ਜੰਡੂ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਮਨੋਜ ਸੱਗੂ, ਵਿਕਰਮ ਸੱਗੂ, ਹਰਿੰਦਰ ਸਿੰਘ ਸਨੌਰੀ ਅੱਡਾ, ਸਨਦੀਪ ਸੱਗੂ ਤੇ ਹੋਰ ਪਤਵੰਤੇ ਮੌਜੂਦ ਸਨ। ਇਸ ਮੌਕੇ ਮੈਡੀਕਲ ਕੈਂਪ ਵੀ ਲਗਾਇਆ ਗਿਆ।

About The Author

Leave a Reply

Your email address will not be published. Required fields are marked *

You may have missed