ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੰਮਨੀ ਚੋਣਾ ਦੇ ਮੱਦੇਨਜਰ ਹਲਕਾ ਗਿਦੜਵਾਹਾ ਦੇ ਪਿੰਡਾਂ ਵਿਚ ਕੀਤਾ ਚੋਣ ਪ੍ਰਚਾਰ
– ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਮੰਗੀਆਂ ਵੋਟਾਂ
ਫਾਜ਼ਿਲਕਾ, 6 ਨਵੰਬਰ 2024 : ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੰਮਨੀ ਚੋਣਾ ਦੇ ਮੱਦੇਨਜਰ ਹਲਕਾ ਗਿਦੜਵਾਹਾ ਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਭਲੇ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਹਿਤ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨੂੰ ਮੁਢਲੀਆਂ ਸਹੁਲਤਾਂ ਮੁਹੱਈਆ ਕਰਵਾਉਣ ਵਿਚ ਪੰਜਾਬ ਸਰਕਾਰ ਲਗਾਤਾਰ ਵਚਨਬਧ ਰਹੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਲੈ ਕੇ ਹਲਕਾ ਗਿਦੜਵਾਹਾ ਦੇ ਪਿੰਡ ਦੌਲਾ, ਪਿਉਰੀ ਵਿਖੇ ਦੌਰਾ ਕੀਤਾ ਅਤੇ ਲੋਕਾਂ ਨੂੰ ਮਿਲੇ ਅਤੇ ਆਪ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਤਾਂ ਜ਼ੋ ਹਲਕੇ ਦਾ ਵਿਕਾਸ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਗਗਨਦੀਪ ਸਿੰਘ ਸਾਬਕਾ ਸਰਪੰਚ ਰਾਮਪੁਰਾ, ਹਰਮੰਦਰ ਸਿੰਘ ਬਰਾੜ, ਮਨਜੋਤ ਖੇੜਾ, ਸਾਜਨ ਖਰਬਾਟ, ਗੁਰਜੀਤ ਸਿੰਘ ਸਰਪੰਚ, ਮਨਦੀਪ ਸਿੰਘ ਸਰਪੰਚ ਅਤੇ ਰਾਜੇਸ਼ ਬੱਬਰ ਮੌਜੂਦ ਸਨ।