ਜ਼ਿਲ੍ਹਾ ਮੈਜਿਸਟਰੇਟ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ਦੇ ਸਬੰਧ ’ਚ 28 ਨੂੰ ਜ਼ਿਲ੍ਹੇ ’ਚ ਸਾਰੇ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਆਦੇਸ਼
ਹੁਸ਼ਿਆਰਪੁਰ, 26 ਅਗਸਤ 2021 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ 28 ਅਗਸਤ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਜੀ ਦੀ ਸ਼ੋਭਾ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਦਿਨ ਲਈ ਜ਼ਿਲ੍ਹੇ ਦੇ ਸਾਰੇ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ ਹੁਸ਼ਿਆਰਪੁਰ ਵਲੋਂ ਇਸ ਸਬੰਧੀ ਬੇਨਤੀ ਕੀਤੀ ਗਈ ਸੀ, ਜਿਸ ਵਿਚ ਕਮੇਟੀ ਦੇ ਪ੍ਰਧਾਨ ਰਮਨ ਸ਼ਰਮਾ ਨੇ ਦੱਸਿਆ ਹੈ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਜੀ ਦੀ ਸ਼ੋਭਾ ਯਾਤਰਾ 28 ਅਗਸਤ ਨੂੰ ਨਿਕਾਲੀ ਜਾ ਰਹੀ ਹੈ, ਇਸ ਲਈ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਉਸ ਦਿਨ ਬੰਦ ਰੱਖੀਆਂ ਜਾਣ।