“ਸ਼ੁਕਰਾਨਾ ਯਾਤਰਾ” ਦਾ ਲੁਧਿਆਣਾ ਪਹੁੰਚਣ ਤੇ ਹੋਇਆ ਨਿੱਘਾ ਸਵਾਗਤ
![](https://timespunjab.com/wp-content/uploads/2024/11/Ludhiana-2-1024x768.jpeg)
– ਦੇਸ਼ ਦੀ ਰਾਜਨੀਤੀ ਵਿੱਚੋ ਗੰਦਗੀ ਦੂਰ ਕਰਨ ਲਈ ਅੱਜ ਦੇ ਦਿਨ ਹੀ ਅਰਵਿੰਦ ਕੇਜਰੀਵਾਲ ਨੇ ਝਾੜੂ ਚੁੱਕਿਆ ਸੀ : ਪ੍ਰਧਾਨ ਅਮਨ ਅਰੋੜਾ
ਲੁਧਿਆਣਾ, 26 ਨਵੰਬਰ 2024 : ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਵਿਧਾਇਕ ਤੇ ਉਪ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਪੰਜਾਬ ‘ਚ ਜ਼ਿਮਨੀ ਚੋਣਾਂ ‘ਚ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਮੰਗਲਵਾਰ ਨੂੰ ਲੁਧਿਆਣਾ ਪਹੁੰਚਣ ਤੇ ਮਾਰਕਫੈਡ ਚੇਅਰਮੈਨ ਅਮਨਦੀਪ ਸਿੰਘ ਮੋਹੀ, ਲੁਧਿਆਣਾ ਸ਼ਹਿਰੀ ਪ੍ਰਧਾਨ ਅਤੇ ਵਿਤ ਅਤੇ ਯੋਜਨਾ ਕਮੇਟੀ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਦੀ ਅਗਵਾਈ ਵਿੱਚ ਲੁਧਿਆਣਾ ਦੱਖਣੀ ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਚੌਂਕ ਡਾਬਾ ਵਿਖੇ, ਆਤਮ ਨਗਰ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਜਗਰਾਓ ਤੋਂ ਵਿਧਾਇਕਾ ਸਰਬਜੀਤ ਕੌਰ ਮਾਨੂਕੇ ਨੇ ਵਿਸ਼ਕਰਮਾ ਚੌਂਕ ਵਿਖੇ, ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਜਗਰਾਉਂ ਪੁੱਲ ਵਿਖੇ, ਹਲਕਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਚੌਂਕ ਜਲੰਧਰ ਬਾਈਪਾਸ ਵਿਖੇ, ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਹਲਕਾ ਇੰਚਾਰਜ ਦਾਖਾ ਕੇ.ਐਨ.ਐਸ ਕੰਗ ਅਤੇ ਲੁਧਿਆਣਾ ਦਿਹਾਤੀ ਪ੍ਰਧਾਨ ਹਰ ਭੁਪਿੰਦਰ ਸਿੰਘ ਧਰੌੜ ਨੇ ਲਾਢੋਵਾਲ ਚੌਂਕ ਵਿਖੇ ਇਸ ਯਾਤਰਾ ਦਾ ਨਿੱਘਾ ਸਵਾਗਤ ਕੀਤਾ
ਇਸ ਮੌਕੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੇ ਜਗਰਾਉਂ ਪੁੱਲ ਤੇ ਸ਼ਹੀਦਾਂ ਦੀਆਂ ਪ੍ਰਤਿਮਾ ਨੂੰ ਸ਼ੀਸ਼ ਨਿਵਾਜਿਆ ਅਤੇ ਫੁੱਲ ਮਾਲਾਵਾਂ ਅਰਪਿਤ ਕੀਤੀ ।
ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚੋ ਗੰਦਗੀ ਦੂਰ ਕਰਨ ਲਈ ਅੱਜ ਦੇ ਦਿਨ ਹੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਝਾੜੂ ਚੁੱਕਿਆ ਸੀ। ਇਸ ਲਈ ਅੱਜ ਦੇ ਦਿਨ ਦੀਆਂ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਅਤੇ ਸਮੁੱਚੀ ਲੀਡਰਸ਼ਿਪ ਦਾ ਜਿਨ੍ਹਾਂ ਨੇ ਮੈਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾ ਕੇ ਬਹੁਤ ਵੱਡੀ ਜਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਮੈ ਤੁਹਾਨੂੰ ਵਿਸ਼ਵਾਸ ਦਿਵਾਉਦਾ ਹਾਂ ਕਿ ਆਮ ਆਦਮੀ ਪਾਰਟੀ ਵਰਕਰਾਂ ਦੀ, ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਹੁਕਮ ਸਾਡੇ ਸਿਰ ਮੱਥੇ ਪ੍ਰਵਾਨ ਹੋਵੇਗਾ, ਤਾਂ ਕਿ ਆਪਾਂ ਇਸ ਤਰ੍ਹਾਂ ਰਲ ਮਿਲ ਕੇ ਰਹਿੰਦੇ ਢਾਈ ਸਾਲਾਂ ਵਿੱਚ ਪੰਜਾਬ ਨੂੰ ਖੁਸ਼ਹਾਲੀ ਦੀਆਂ ਸਿਖਰਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਉਣਾ ਹੈ ਅਤੇ ਸਾਰੇ ਪਾਰਟੀ ਵਰਕਰਾਂ ਨੇ ਰਲ ਮਿਲ ਕੇ ਕੰਮ ਕਰਨਾ ਹੈ।
ਉਨ੍ਹਾਂ ਲੁਧਿਆਣਾ ਸ਼ਹਿਰ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਦਾ ਪਹੁੰਚਕੇ ਉਨ੍ਹਾਂ ਨੂੰ ਇਨ੍ਹਾਂ ਪਿਆਰ ਅਤੇ ਮਾਣ-ਸਤਿਕਾਰ ਦੇਣ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ੁਕਰਾਨਾ ਯਾਤਰਾ ਪਟਿਆਲੇ ਤੋ ਕਾਲੀ ਦੇਵੀ ਦੇ ਮੰਦਰ ਤੋ ਮੱਥਾ ਟੇਕ ਕੇ ਉਨ੍ਹਾਂ ਨੇ ਸ਼ੁਰੂ ਕੀਤੀ ਹੈ। ਅੱਗੇ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਸ੍ਰੀ ਅ੍ਰਮਿੰਤਸਰ ਵਿਖੇ ਮੱਥਾ ਟੇਕਣ ਅਤੇ ਆਸ਼ੀਰਵਾਦ ਲੈਣ ਲਈ ਸਾਰਿਆਂ ਨੇ ਇੱਕਠੇ ਹੋ ਕੇ ਜਾਣਾ ਹੈ।
ਅੱਜ ਸੰਵਿਧਾਨ ਦਿਵਸ ਮੌਕੇ ਜਲੰਧਰ ਬਾਈਪਾਸ ਚੌਂਕ ਵਿਖੇ ਬਾਬਾ ਸਾਹਿਬ ਭੀਮ ਰਾਵ ਅੰਬੇਦਕਰ ਜੀ ਦੀ ਪ੍ਰਤਿਮਾ ਉੱਪਰ ਹਾਰ ਪਾ ਕੇ ਉਹਨਾਂ ਨੂੰ ਨਮਨ ਕੀਤਾ। ਇਸ ਮੌਕੇ ਲੁਧਿਆਣਾ ਲੋਕ ਸਭਾ ਇੰਚਾਰਜ ਦੀਪਕ ਬੰਸਲ ਪਰਮਵੀਰ ਸਿੰਘ ਅਤੇ ਸਾਰੇ ਹੀ ਬਲਾਕ ਪ੍ਰਧਾਨਾਂ, ਵਿੰਗ ਇੰਚਾਰਜਾਂ ਅਹੁੱਦੇਦਾਰ ਅਤੇ ਵੰਲਟੀਅਰ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।