ਵਿਧਾਇਕ ਜਿੰਪਾ ਨੇ ਰੱਖਿਆ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ

0

– ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਦੇ ਬੁਨਿਆਦੀ ਵਿਕਾਸ ਲਈ ਖਰਚ ਕੀਤੇ ਜਾਣਗੇ 40 ਲੱਖ 40 ਹਜ਼ਾਰ ਰੁਪਏ

ਹੁਸ਼ਿਅਆਰਪੁਰ, 7 ਦਸੰਬਰ 2024: ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਦੇ ’ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ’ ਤਹਿਤ ਬਨਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਅੱਜ ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸਦਕਾ ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉਚਾ ਚੁੱਕਣ ਦੀ ਦਿਸ਼ਾ ਵੱਲ ਠੋਸ ਕਦਮ ਉਠਾਏ ਜਾ ਰਹੇ ਹਨ।

ਵਿਧਾਇਕ ਜਿੰਪਾ ਨੇ ਦੱਸਿਆ ਕਿ ਬੱਚਿਆਂ ਨੂੰ ਪਲੇਅ ਵੇ ਢੰਗ ਨਾਲ ਪੜ੍ਹਾਈ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਵਾਤਾਵਰਣ ਦੇਣ ਲਈ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਲਈ 40 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।

ਵਿਧਾਇਕ ਨੇ ਕਿਹਾ ਕਿ ਆਧੁਨਿਕ ਸੁਵਿਧਾਵਾਂ ਅਤੇ ਪ੍ਰੇਰਣਾਦਾਇਕ ਵਾਤਾਵਰਣ ਨਾਲ ਇਹ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਏਗਾ। ਪ੍ਰੋਜੈਕਟ ਤਹਿਤ ਸਕੂਲ ਵਿਚ ਬੁਨਿਆਦੀ ਸੁਵਿਧਾਵਾਂ ਨੂੰ ਬਿਹਤਰ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਲਈ ਸਿੱਖਿਆ ਨੂੰ ਆਨੰਦਦਾਇਕ ਅਤੇ ਪ੍ਰਭਾਵੀ ਬਣਾਇਆ ਜਾਵੇਗਾ।

ਇਸ ਮੌਕੇ ਵਿਧਾਇਕ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਕਿਹਾ ਕਿ ਇਹ ਪ੍ਰੇਰਣਾ ਹੋਰ ਬੱਚਿਆਂ ਨੂੰ ਵੀ ਬਿਹਤਰ ਪ੍ਰਦਰਸ਼ਨ ਲਈ ਉਤਸ਼ਾਹਿਤ ਕਰੇਗੀ। ਇਸ ਸਮਾਗਮ ਵਿਚ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਹਰਜਿੰਦਰ ਸਿੰਘ, ਸਕੂਲ ਹੈਡ ਪ੍ਰਵੀਨ ਸ਼ਰਮਾ, ਰਾਜਨ ਸੈਣੀ, ਬਖਤਾਵਰ ਸਿੰਘ, ਸੁਮਨ ਬਹਿਲ, ਸਤਵੀਰ ਸਤੀ ਸਮੇਤ ਹੋਰ ਪਤਵੰਤੇ ਮੌਜੂਦ ਸਨ।

About The Author

Leave a Reply

Your email address will not be published. Required fields are marked *