ਵਿਧਾਇਕ ਜਿੰਪਾ ਨੇ ਪਿੰਡ ਢੋਲਣਵਾਲ ’ਚ ਟਿਊਬਵੈਲ ਅਤੇ ਟੈਂਕੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

0

ਹੁਸ਼ਿਆਰਪੁਰ, 7 ਦਸੰਬਰ 2024: ਹੁਸ਼ਿਆਰਪੁਰ ਦੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦਿੰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਢੋਲਣਵਾਲ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਟਿਊਬਵੈਲ ਅਤੇ ਟੈਂਕੀ ਦੇ ਨਿਰਮਾਣ ਕਾਰਜ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ਦੀ ਅੰਦਾਜਨ ਲਾਗਤ 50 ਲੱਖ ਰੁਪਏ ਹੈ ਅਤੇ ਇਸ ਦੇ ਪੂਰਾ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼-ਸੁਥਰੇ ਪਾਣੀ ਦੀ ਸੁਵਿਧਾ ਮਿਲੇਗੀ।

ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਪਿੰਡ ਦੀ ਜਲ ਸਪਲਾਈ ਸਬੰਧੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਨਿਸ਼ਚਿਤ ਸਮੇਂ ਅਤੇ ਗੁਣਵੱਤਾ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਵਿਧਾਇਕ ਜਿੰਪਾ ਨੇ ਕਿਹਾ ਕਿ ਹਲਕੇ ਦੀਆਂ ਹੋਰ ਜਲ ਸਪਲਾਈ ਪ੍ਰੋਜੈਕਟਾਂ ’ਤੇ  ਵੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਵਲੋਂ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਸਰਪੰਚ ਸੁਰਜੀਤ ਸਿੰਘ ਧਾਮੀ, ਪੰਚ ਅਮਨਦੀਪ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਪੰਚ ਅਮਰਜੀਤ ਸਿੰਘ, ਵਰਿੰਦਰ ਸ਼ਰਮਾ ਬਿੰਦੂ, ਪਵਨ ਕੁਮਾਰ, ਪੰਚ ਰਜਿੰਦਰ (ਸ਼ੇਰਗੜ੍ਹ) ਪਰਮਿੰਦਰ ਸਿੰਘ, ਜਗਦੀਪ ਸਿੰਘ ਰਾਮ ਕਲੋਨੀ ਕੈਂਪ ਸਰਪੰਚ, ਧਰਮ ਕੌਰ ਪੰਚ, ਹੰਸ ਰਾਜ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *