8 ਦਸੰਬਰ ਤੋਂ 10 ਦਸੰਬਰ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ, ਮੁਨਿਆਦੀ ਰਿਕਸ਼ਾ ਨੂੰ ਕੀਤਾ ਰਵਾਨਾ
– 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਦਵਾਈ ਦੀਆਂ ਬੂੰਦਾ
ਫਾਜਿਲਕਾ, 7 ਦਸੰਬਰ 2024: ਸਿਹਤ ਵਿਭਾਗ ਵੱਲੋਂ 8 ਦਸੰਬਰ ਤੋਂ 10 ਦਸੰਬਰ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਹਸਪਤਾਲ ਤੋਂ ਕਾਰਜਕਾਰੀ ਐੱਸ ਐਮ ਓ ਡਾਕਟਰ ਐਰਿਕ ਦੇ ਨਾਲ ਨਵ ਨਿਯੁਕਤ ਮੈਡੀਕਲ ਅਫਸਰਾਂ ਨੇ ਮੁਨਿਆਦੀ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੋਰਾਨ ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ, ਐਮ ਪੀ ਐਚ ਡਬਲਯੂ ਵਿਕੀ ਕੁਮਾਰ ਅਤੇ ਪੁਸ਼ਪਿੰਦਰ ਸਿੰਘ ਨਾਲ ਸੀ।
ਇਸ ਦੌਰਾਨ ਕਾਰਜਕਾਰੀ ਐੱਸ ਐਮ ਓ ਡਾਕਟਰ ਏਰਿਕ ਨੇ ਦੱਸਿਆ ਕਿ 8 ਦਸੰਬਰ ਦਿਨ ਐਤਵਾਰ ਨੂੰ ਬੂਥਾਂ ਤੇ ਦਵਾਈ ਪਿਲਾਈ ਜਾਵੇਗੀ ਜਦ ਕਿ 9 ਅਤੇ 10 ਦਸੰਬਰ ਨੂੰ ਟੀਮਾਂ ਘਰ ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਊਣਗੀਆਂ। ਉਨ੍ਹਾਂ ਨੇ ਦੱਸਿਆ ਕਿ ਜਿਲ੍ਹੇ ਵਿਚ 140951 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਇਸ ਲਈ 561 ਟੀਮਾਂ ਬਣਾਈਆਂ ਗਈਆਂ ਹਨ। ਅਭਿਆਨ ਦੀ ਨਿਗਰਾਨੀ ਲਈ 117 ਨਿਗਰਾਨ ਲਗਾਏ ਗਏ ਹਨ।
ਡਾ: ਐਰਿਕ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਦੌਰਾਨ ਨਵ ਜੰਮੇ ਬੱਚੇ ਤੋਂ ਲੈਕੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਦਵਾਈ ਜਰੂਰ ਪਿਲਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਦਵਾਈ ਪੂਰੀ ਤਰਾਂ ਸੁਰੱਖਿਅਤ ਹੈ।