ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਵੱਡੀ ਕਾਮਯਾਬੀ ਹਾਸਲ ਕੀਤੀ
– ਥਾਣਾ ਸਿਟੀ ਫਾਜ਼ਿਲਕਾ ਦੀ ਟੀਮ ਨੇ ਨਸ਼ਾ ਤਸਕਰ ਵੱਲੋ 01 ਕਿਲੋ 800 ਗ੍ਰਾਮ ਅਫੀਮ ਬ੍ਰਾਮਦ ਕੀਤੀ
ਫਾਜਿਲਕਾ, 07 ਦਸੰਬਰ 2024: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਸੀਨੀਅਰ ਅਫਸਰਾਨ ਅਤੇ ਇੰਸਪੈਕਟਰ ਲੇਖ ਰਾਜ, ਮੁੱਖ ਅਫਸਰ ਥਾਣਾ ਸਿਟੀ ਫਾਜ਼ਿਲਕਾ ਦੀ ਨਿਗਰਾਨੀ ਹੇਠ ਥਾਣਾ ਸਿਟੀ ਫਾਜ਼ਿਲਕਾ ਦੇ ਸ.ਥ: ਮਲਕੀਤ ਸਿੰਘ ਵੱਲੋ ਬਲਜੀਤ ਸਿੰਘ ਉਰਫ ਬਿੱਲਾ ਪੁੱਤਰ ਬੋਹੜ ਸਿੰਘ ਵਾਸੀ ਬਲੰਦੇ ਵਾਲੀ ਬਸਤੀ ਥਾਣਾ ਸਦਰ ਫਿਰੋਜਪੁਰ ਨੂੰ ਸ਼ੱਕ ਦੇ ਬਿਨਾਹ ਤੇ ਸ਼ਾਹ ਪੈਲੇਸ ਦੇ ਨਜ਼ਦੀਕ ਰੋਕਿਆ, ਜਿਸਨੂੰ ਕਾਬੂ ਕਰਕੇ ਉਸ ਪਾਸ ਨਸ਼ੀਲੇ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਸ.ਥ: ਮਲਕੀਤ ਸਿੰਘ ਵੱਲੋ ਥਾਣਾ ਸਿਟੀ ਫਾਜ਼ਿਲਕਾ ਇਤਲਾਹ ਦਿੱਤੀ ਗਈ।
ਸ.ਥ: ਮਲਕੀਤ ਸਿੰਘ ਰਾਂਹੀ ਥਾਣਾ ਸਿਟੀ ਫਾਜ਼ਿਲਕਾ ਵਿਖੇ ਇਤਲਾਹ ਮਿਲਣ ਤੇ ਮੌਕਾ ਪਰ ਸ.ਥ: ਗੁਰਨਾਮ ਸਿੰਘ ਵੱਲੋ ਮੌਕਾ ਪਰ ਪੁੱਜ ਕੇ ਬਲਜੀਤ ਸਿੰਘ ਉਰਫ ਬਿੱਲਾ ਪਾਸ ਮੌਜੂਦ ਬੈਗ ਦੀ ਤਲਾਸ਼ੀ ਕੀਤੀ ਗਈ ਤਾਂ ਬੈਗ ਵਿਚੋ ਮੋਮੀ ਲਿਫਾਫੇ ਵਿਚੋ 01 ਕਿਲੋ 800 ਗ੍ਰਾਮ ਅਫੀਮ ਬ੍ਰਾਮਦ ਹੋਈ। ਦੋਸ਼ੀ ਬਲਜੀਤ ਸਿੰਘ ਉਰਫ ਬਿੱਲੇ ਦੇ ਖਿਲਾਫ ਮੁਕੱਦਮਾ ਨੰਬਰ 180 ਮਿਤੀ 05-12-2024 ਜੁਰਮ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਾਜ਼ਿਲਕਾ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਦੋਸ਼ੀ ਬਲਜੀਤ ਸਿੰਘ ਉਰਫ ਬਿੱਲੇ ਦੇ ਖਿਲਾਫ ਪਹਿਲਾਂ ਕੋਈ ਵੀ ਮੁਕੱਦਮਾਂ ਦਰਜ ਰਜਿਸਟਰ ਨਹੀ ਹੈ। ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਉਹਨਾਂ ਪਾਸੋ ਬੈਕਵਾਰਡ ਅਤੇ ਫਾਰਵਰਡ ਲਿੰਕ ਸਬੰਧੀ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।
ਮੁਕੱਦਮਾ ਨੰਬਰ 180 ਮਿਤੀ 05-12-2024 ਜੁਰਮ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਾਜ਼ਿਲਕਾ
ਬਰਖਿਲਾਫ:- ਬਲਜੀਤ ਸਿੰਘ ਉਰਫ ਬਿੱਲਾ ਪੁੱਤਰ ਬੋਹੜ ਸਿੰਘ ਵਾਸੀ ਬਲੰਦੇ ਵਾਲੀ ਬਸਤੀ ਥਾਣਾ ਸਦਰ ਫਿਰੋਜਪੁਰ
ਬ੍ਰਾਮਦਗੀ:- 01 ਕਿਲੋ 800 ਗ੍ਰਾਮ ਅਫੀਮ