ਵਿਧਾਇਕ ਸਵਨਾ ਦੀ ਧਰਮਪਤਨੀ ਖੁਸ਼ੀ ਸਾਵਨਸੁੱਖਾ ਨੇ ਹੈਰੀਟੇਜ ਪਬਲਿਕ ਸਕੂਲ ਫਾਜ਼ਿਲਕਾ ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ
– ਪੜ੍ਹਾਈ ਵਿੱਚ ਅਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ
ਫਾਜ਼ਿਲਕਾ, 25 ਦਸੰਬਰ 2024: ਹੈਰੀਟੇਜ ਪਬਲਿਕ ਸਕੂਲ ਫਾਜ਼ਿਲਕਾ ਵੱਲੋਂ ਸਕੂਲ ਵਿਖੇ ਸਾਲਾਨਾ ਸਮਾਗਮ ਪ੍ਰਿੰਸੀਪਲ ਦੀ ਅਗਵਾਈ ਹੇਠ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ੀ ਸਾਵਨਸੁੱਖਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮ੍ਹਾ ਰੋਸ਼ਨ ਕਰਨ ਨਾਲ ਹੋਈ। ਪ੍ਰਿੰਸੀਪਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਪ੍ਰਾਪਤੀਆਂ ’ਤੇ ਚਾਨਣਾ ਪਾਇਆ।ਸਕੂਲ ਦੇ ਵਿਦਿਆਰਥੀ-ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮਗਰੋਂ ਬੱਚਿਆਂ ਵੱਲੋਂ ਪੇਸ਼ ਕੀਤੇ ਕਲਾਸੀਕਲ ਡਾਂਸ, ਗਿੱਧਾ ਅਤੇ ਭੰਗੜਾ ਆਦਿ ਨੇ ਸਾਰਿਆਂ ਨੂੰ ਕੀਲ ਕੇ ਰੱਖ ਦਿੱਤਾ। ਮੁੱਖ ਮਹਿਮਾਨ ਖੁਸ਼ੀ ਸਾਵਨਸੁੱਖਾ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਜ਼ਿੰਦਗੀ ਵਿੱਚ ਕੋਈ ਵੀ ਚੀਜ਼ ਮੁਸ਼ਕਲ ਨਹੀਂ ਹੁੰਦੀ, ਜੇਕਰ ਮਨ ਵਿੱਚ ਧਾਰ ਲਿਆ ਜਾਵੇ ਤਾਂ ਹਰ ਕੰਮ ਆਸਾਨ ਹੋ ਜਾਂਦਾ ਹੈ। ਇਸ ਲਈ ਬੱਚਿਆਂ ਨੂੰ ਹਮੇਸ਼ਾਂ ਚੰਗਾ ਸੋਚਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਪੜ੍ਹਾਈ ਵਿੱਚ ਅਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।
ਇਸ ਮੌਕੇ ਅਜੇ ਸਿੰਘ ਸਾਵਨਸੁੱਖਾ, ਐਡਵੋਕੇਟ ਅਮਿਤ ਸਾਵਨਸੁੱਖਾ, ਬਲਾਕ ਪ੍ਰਧਾਨ ਸੁਰਿੰਦਰ ਕੰਬੋਜ, ਮਨਜੋਤ ਖੇੜਾ, ਵਿਕਾਸ ਡਾਗਾ, ਨਵਦੀਪ ਸਿੰਘ ਗਰੇਵਾਲ ਅਤੇ ਰਾਕੇਸ ਨਾਗਪਾਲ ਸਮੇਤ ਸਕੂਲ ਦਾ ਸਟਾਫ ਤੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਹਾਜ਼ਰ ਸਨ।