ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ

0

–  ਡਿਪਟੀ ਕਮਿਸ਼ਨਰ ਵੱਲੋਂ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ

– ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਵੰਡੇ ਕੰਬਲ

ਪਟਿਆਲਾ, 1 ਜਨਵਰੀ 2025: ਨਵੇਂ ਵਰ੍ਹੇ 2025 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਭਾਈ ਪ੍ਰਿੰਸਪਾਲ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕੰਬਲ ਵੰਡੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਵਰ੍ਹੇ ‘ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ ‘ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ ‘ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।
ਇਸ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਪਟਿਆਲਾ ਮਨਜੀਤ ਕੌਰ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ, ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਐਸ.ਡੀ.ਐਮ ਸਮਾਣਾ ਤਰਸੇਮ ਚੰਦ, ਮੁੱਖ ਮੰਤਰੀ ਫ਼ੀਲਡ ਅਫਸਰ ਨਵਜੋਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ,  ਤਹਿਸੀਲਦਾਰ ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।

About The Author

Leave a Reply

Your email address will not be published. Required fields are marked *