ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਕੀਤਾ ਵਿਸੇਸ ਦੋਰਾ
– ਪਿੰਡ ਸਾਹਿਬ ਚੱਕ ਨੂੰ ਪਿੰਡ ਅੰਦਰ ਜੰਝਘਰ ਬਣਾਉਂਣ ਲਈ ਕੀਤੀ ਪੰਜ ਲੱਖ ਰੁਪਏ ਦੀ ਰਾਸੀ ਦੇਣ ਦੀ ਘੋਸਣਾ
– ਪੈਸੇ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੈ ਤੇਜੀ, ਅਧਿਕਾਰੀਆਂ ਨੂੰ ਦਿੱਤੇ ਆਦੇਸ- ਸ੍ਰੀ ਲਾਲ ਚੰਦ ਕਟਾਰੂਚੱਕ
ਪਠਾਨਕੋਟ, 3 ਜਨਵਰੀ 2025: ਅੱਜ ਇੱਕ ਵਾਰ ਉਨ੍ਹਾਂ ਨੂੰ ਅਪਣੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਦਾ ਮੋਕਾ ਮਿਲਿਆ, ਇਸ ਤੋਂ ਇਲਾਵਾ ਵੱਖ ਵੱਖ ਪਿੰਡਾਂ ਅੰਦਰ ਲੋਕਾਂ ਨਾਲ ਮਿਲਣ ਦਾ ਵੀ ਮੋਕਾ ਮਿਲਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਆਉਂਣ ਵਾਲੇ ਸਮੇਂ ਦੋਰਾਨ ਪਿੰਡਾਂ ਅੰਦਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਵੀ ਯੋਜਨਾਂ ਤੇ ਵਿਚਾਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵੱਖ ਵੱਖ ਪਿੰਡਾਂ ਦਾ ਦੋਰਾ ਕਰਨ ਮਗਰੋਂ ਪਿੰਡ ਸਾਹਿਬ ਚੱਕ ਵਿਖੇ ਇੱਕ ਜਨਸਮੂਹ ਨੂੰ ਸੰਬੋਧਤ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਰਾਜਾ ਬਕਨੋਰ, ਸੁਰਿੰਦਰ ਸਾਹ ਅਤੇ ਹੋਰ ਪਾਰਟੀ ਦੇ ਕਾਰਜਕਰਤਾ ਹਾਜਰ ਸਨ।
ਜਿਕਰਯੋਗ ਹੈ ਕਿ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਪਿੰਡ ਬਕਨੋਰ, ਤਾਰਾਗੜ੍ਹ, ਬੈਗੋਵਾਲ ਅਤੇ ਪੱਖੋਚੱਕ ਵਿਖੇ ਦੋਰਾ ਕਰਕੇ ਨਿਕਾਸੀ ਪਾਣੀ ਲਈ ਕੀਤੇ ਜਾਣ ਵਾਲੇ ਪ੍ਰਬੰਧ, ਪਿੰਡਾਂ ਅੰਦਰ ਛੱਪੜਾਂ ਦਾ ਨਵਨਿਰਮਾਣ ਆਦਿ ਦਾ ਜਾਇਜਾ ਲਿਆ ਗਿਆ।
ਪਿੰਡ ਸਾਹਿਬ ਚੱਕ ਵਿਖੇ ਜਨਸਮੂਹ ਨੂੰ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਵੱਖ ਵੱਖ ਪਿੰਡਾਂ ਅੰਦਰ ਪਹੁੰਚ ਕਰਕੇ ਪਿੰਡਾਂ ਵਿੱਚ ਨਿਕਾਸੀ ਪਾਣੀ ਦੀ ਸਮੱਸਿਆ ਦਾ ਜਾਇਜਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਉਹ ਸਭ ਤੋਂ ਪਹਿਲਾ ਪਿੰਡ ਬਕਨੋਰ ਅੰਦਰ ਬਣਾਏ ਜਾ ਰਹੇ ਥਾਪਰ ਮਾਡਲ(ਛੱਪੜ) ਦਾ ਜਾਇਜਾ ਲੈਣ ਗਏ, ਤਾਰਾਗੜ੍ਹ ਵਿਖੇ ਵੀ ਨਿਕਾਸੀ ਦਾ ਪਾਣੀ ਦੀ ਕੋਈ ਵਿਵਸਥਾ ਨਾ ਹੋਣ ਕਰਕੇ ਲੋਕਾਂ ਨੂੰ ਨਰਕ ਭਰਿਆ ਜੀਵਨ ਗੁਜਾਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਤਾਰਾਗੜ ਅਤੇ ਬੈਗੋਵਾਲ ਵੀ ਸਥਿਤੀ ਅਜਿਹੀ ਹੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੋਰੇ ਦੋਰਾਨ ਜਿਨ੍ਹਾਂ ਪਿੰਡਾਂ ਵਿੱਚ ਪਹਿਲਾ ਤੋਂ ਵਿਕਾਸ ਕਾਰਜ ਚਲ ਰਹੇ ਹਨ ਉਨ੍ਹਾਂ ਕਾਰਜਾਂ ਵਿੱਚ ਤੇਜੀ ਲਿਆਉਂਣ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਲਈ ਵੀ ਦਿਸਾ ਨਿਰਦੇਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਰਾਸੀ ਦੀ ਕੋਈ ਵੀ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅੱਜ ਪਿੰਡ ਸਾਹਿਬ ਚੱਕ ਵਿਖੇ ਜਿੱਥੋਂ ਦੇ ਪਿੰਡ ਦੇ ਲੋਕਾਂ ਨੇ ਸਰਵਸੰਮਤੀ ਦੇ ਨਾਲ ਪੰਚਾਇਤ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਿੰਡ ਨੂੰ ਨਿਯਮਾਂ ਦੇ ਅਨੁਸਾਰ ਸਰਵਸੰਮਤੀ ਨਾਲ ਜਿਹੜੀ ਪੰਚਾਇਤ ਦੀ ਚੋਣ ਹੁੰਦੀ ਹੈ ਉਸ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਤਾਂ ਦਿੱਤੀ ਹੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਿੰਡ ਦੇ ਦੋਰੇ ਦੋਰਾਨ ਦੇਖਣ ਵਿੱਚ ਆਇਆ ਹੈ ਕਿ ਪਿੰਡ ਦਾ ਜੰਝ ਘਰ ਜੋ ਕਿ ਬਹੁਤ ਹੀ ਖਸਤਾ ਹਾਲਤ ਹੈ ਉਸ ਦੇ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਅਤੇ ਪਿੰਡ ਨੂੰ ਇੱਕ ਵਧੀਆ ਜੰਝਘਰ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਨੂੰ ਜੋ ਹੋਰ ਵੀ ਸਮੱਸਿਆਵਾਂ ਆ ਰਹੀਆਂ ਹਨ ਉਨ੍ਹਾਂ ਕਾਰਜਾਂ ਦੀ ਯੌਜਨਾ ਬਣਾ ਕੇ ਐਸਟੀਮੇਟ ਲਗਾਇਆ ਜਾਵੈ ਕਿ ਕਿੰਨਾ ਖਰਚ ਆ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਵਿੱਚ ਜੋ ਵੀ ਵਿਕਾਸ ਕਾਰਜ ਰਹਿੰਦੇ ਹਨ ਉਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਕਰਵਾਇਆ ਜਾਵੇਗਾ।