ਫਾਜ਼ਿਲਕਾ ਦੇ ਵਿਧਾਇਕ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਵਾਲਮੀਕਿ ਤੀਰਥ ਸਥਾਨ ਅੰਮ੍ਰਿਤਸਰ ਲਈ ਬੱਸ ਰਵਾਨਾ

0

ਫਾਜ਼ਿਲਕਾ, 4 ਜਨਵਰੀ 2025: ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੀ ਪ੍ਰਧਾਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਵਾਲਮੀਕਿ ਤੀਰਥ ਸਥਾਨ ਅੰਮ੍ਰਿਤਸਰ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ।

ਇਸ ਦੌਰਾਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀ ਅਪਾਰ ਕ੍ਰਿਪਾ ਸਦਕਾ ਵਾਲਮੀਕਿ ਤੀਰਥ ਸਥਾਨ ਅੰਮ੍ਰਿਤਸਰ ਦਾ ਇਹ ਉਪਰਾਲਾ ਕੀਤਾ ਗਿਆ ਹੈ ਤੇ ਇਹ ਉਪਰਾਲਾ ਇਸੇ ਤਰ੍ਹਾਂ ਜਾਰੀ ਰਹੇਗਾ। ਰਾਮ ਤੀਰਥ ਭਗਵਾਨ ਵਾਲਮੀਕਿ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਰਾਮ ਤੀਰਥ ਅਸਥਾਨ ਭਗਵਾਨ ਵਾਲਮੀਕ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਵਧੇਰੀ ਉਮਰ ਅਤੇ ਆਰਥਿਕ ਤੰਗੀ ਦੇ ਕਾਰਨ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਛੋਟਾ ਜਿਹਾ ਉਪਰਾਲਾ ਕਰਕੇ ਧਾਰਮਿਕ ਸਥਾਨ ਦੇ ਦਰਸ਼ਨ ਲੋਕਾਂ ਨੂੰ ਕਰਵਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਰਾਮ ਤੀਰਥ ਰਿਸ਼ੀ ਵਾਲਮੀਕ ਸਥਾਨ ਦੀ ਸ਼ਰਧਾਲੂਆਂ ਵਿੱਚ ਕਾਫੀ ਮਾਨਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਖੁਸ਼ੀ ਅਤੇ ਮਾਨ ਹੋ ਰਿਹਾ ਹੈ ਕਿ ਉਹਨਾਂ ਨੂੰ ਪਰਮਾਤਮਾ ਦੀ ਬਖਸ਼ੀ ਸੇਵਾ ਸਦਕਾ ਇਸ ਸੇਵਾ ਦਾ ਸੁਭਾਗ ਪ੍ਰਾਪਤ ਹੋਇਆ ਹੈ।ਇਸ ਮੌਕੇ ਰਾਮ ਤੀਰਥ ਰਿਸ਼ੀ ਵਾਲਮੀਕ ਨੌਜਵਾਨ ਸੇਵਾ ਸੰਸਥਾ ਦੇ ਪ੍ਰਧਾਨ ਲਵਲੀ ਵਾਲਮਿਕੀ , ਬੰਟੀ ਜੀ, ਵਿਨੇ ਪਰਵਾਨਾ, ਸੁਨੀਲ ਮੈਣੀ, ਵਿਜੇ ਨਾਗਪਾਲ, ਬਿੱਟੂ ਸੇਤੀਆ, ਬਲਾਕ ਪ੍ਰਧਾਨ ਅਲਕਾ ਜਨੇਜਾ  ਤੇ ਸੋਮਾ ਰਾਣੀ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *