ਵਿਧਾਇਕ ਛੀਨਾ ਵਲੋ ਵਾਰਡ ਨੰਬਰ 32 ‘ਚ ਪਾਣੀ ਅਤੇ ਸੀਵਰੇਜ ਲਾਈਨ ਦਾ ਉਦਘਾਟਨ

ਲੁਧਿਆਣਾ, 20 ਜਨਵਰੀ 2025: ਜਲ ਸਪਲਾਈ ਅਤੇ ਸੀਵਰੇਜ ਸਿਸਟਮ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਕਦਮ ਵਧਾਉਂਦੇ ਹੋਏ ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰ 32 ਅਧੀਨ ਸ਼ਾਂਤੀ ਨਗਰ ਗਲੀ ਨੰ: 2 ਵਿੱਚ ਪਾਣੀ ਅਤੇ ਸੀਵਰੇਜ ਲਾਈਨ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 16 ਇੰਚ ਸੀਵਰੇਜ ਅਤੇ 5 ਇੰਚ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਕਿਸੇ ਵੀ ਸਰਕਾਰੀ ਨੁਮਾਇੰਦੇ ਨੇ ਕਿਸੇ ਕੰਮ ਲਈ ਸਹਿਯੋਗ ਨਹੀਂ ਦਿੱਤਾ ਅਤੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਗਿਆ ਅਤੇ ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਪਾਰਟੀ ਮੈਂਬਰ ਦਲੀਪ ਕੁਮਾਰ, ਸੁਖਦੇਵ ਸਿੰਘ ਗਰਚਾ, ਬਲਜੀਤ ਗਰਚਾ ਅਤੇ ਹੋਰ ਦੋਸਤ ਹਾਜ਼ਰ ਸਨ।