ਵਿਧਾਇਕ ਛੀਨਾ ਵੱਲੋਂ ਪਿੰਡ ਨਿਊ ਗਿਆਸਪੁਰਾ ‘ਚ ਪਾਰਕ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ

– ਕਿਹਾ! ਪ੍ਰੋਜੈਕਟ ਤਹਿਤ ਕਰੀਬ 14 ਲੱਖ ਰੁਪਏ ਖਰਚ ਕੀਤੇ ਜਾਣਗੇ
ਲੁਧਿਆਣਾ, 21 ਜਨਵਰੀ 2025: ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਪਿੰਡ ਨਿਊ ਗਿਆਸਪੁਰਾ ਵਿਖੇ ਪਾਰਕ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 14.17 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਸਰਬਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ ਤਾਂ ਜੋ ਵਸਨੀਕਾਂ ਨੂੰ ਹਰਿਆ-ਭਰਿਆ ਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਆਪ ਆਗੂ ਬਲਬੀਰ ਸਿੰਘ ਭੋਲਾ, ਕ੍ਰਿਸ਼ਨ ਕੁਮਾਰ ਢੰਡਾਰੀ ਅਤੇ ਹੋਰ ਸਾਥੀ ਹਾਜ਼ਰ ਸਨ।