ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਸਿਵਲ ਹਸਪਤਾਲ ਅਬੋਹਰ ਦਾ ਕੀਤਾ ਦੌਰਾ

0

– ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ: ਡਾ ਅਨਿਲ ਗੋਇਲ

– ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਸਿਵਲ ਹਸਪਤਾਲ ਅਬੋਹਰ ਦੇ ਪ੍ਰਬੰਧਾਂ ਅਤੇ ਸਫ਼ਾਈ ਤੋਂ ਪ੍ਰਗਟਾਈ ਸੰਤੁਸ਼ਟੀ

ਫਾਜਿਲਕਾ, 24 ਜਨਵਰੀ 2025: ਪੰਜਾਬ ਸਰਕਾਰ ਲੋਕਾਂ ਨੂੰ ਹੋਰ ਵਧੀਆ ਅਤੇ ਸੁਚਾਰੂ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਅੱਜ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ।

ਇਸ ਸਮੇਂ ਉਹਨਾਂ ਐਂਮਰਜੈਂਸੀ, ਓ.ਪੀ.ਡੀ., ਜਨਰਲ ਅਤੇ ਆਈ.ਡੀ.ਐਸ.ਪੀ. ਲੈਬ, ਫਾਰਮੇਸੀ, ਜਨਰਲ ਵਾਰਡ, ਆਯੂਸ਼ਮਾਨ ਵਿੰਗ, ਟੀਕਾਕਰਣ ਕੇਂਦਰ, ਐਨ.ਵੀ.ਬੀ.ਡੀ.ਸੀ.ਪੀ. ਬ੍ਰਾਂਚ, ਐਕਸ-ਰੇ, ਈ.ਸੀ.ਜੀ., ਅਲਟਰਾ ਸਾਉਂਡ  ਦਾ ਦੌਰਾ ਕੀਤਾ। ਉਹਨਾਂ ਵਾਰਡਾਂ ਵਿੱਚ ਦਾਖਿਲ ਮਰੀਜਾਂ ਦਾ ਹਾਲ ਚਾਲ ਪੁੱਛਿਆ ਅਤੇ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ।

ਉਹਨਾਂ ਹਸਪਤਾਲ ਦੀ ਸਾਫ਼ ਸਫ਼ਾਈ ਅਤੇ ਪ੍ਰਬੰਧਾ ਤੋਂ ਸੰਤੁਸ਼ਟੀ ਪ੍ਰਗਟਾਈ ਅਤੇ ਹੋਰ ਸੁਧਾਰ ਕਰਨ ਲਈ ਕਿਹਾ। ਉਹਨਾਂ ਸਟਾਫ਼ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਇਆ ਜਾਵੇ। ਉਹਨਾਂ ਸਿਹਤ ਪ੍ਰੋਗ੍ਰਾਮਾਂ ਦੀ ਸਮੀਖਿਆ ਕੀਤੀ।

ਇਸ ਸਮੇਂ ਡਾ ਸੰਜੀਵ ਕੁਮਾਰ, ਰਾਜੀਵ ਕੁਮਾਰ, ਵਿਨੋਦ ਖੁਰਾਣਾ, ਚੰਦਰਭਾਨ, ਸਿਮਰਜੀਤ ਕੌਰ, ਗੁਰਜਿੰਦਰ ਸਿੰਘ, ਟਹਿਲ ਸਿੰਘ ਹਾਜ਼ਰ ਸਨ।

About The Author

Leave a Reply

Your email address will not be published. Required fields are marked *