ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਾ ਓਵਰਆਲ ਬੇਹਤਰੀਨ ਚੋਣ ਪ੍ਰਕਿਰਿਆਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ

0

– 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਰਾਜ ਪੱਧਰੀ ਦੌਰਾਨ ਲੁਧਿਆਣਾ ਵਿਖੇ ਵਧੀਕ ਮੁੱਖ ਚੋਣ ਅਫ਼ਸਰ ਨੇ ਦਿੱਤਾ ਐਵਾਰਡ

ਹੁਸ਼ਿਆਰਪੁਰ, 25 ਜਨਵਰੀ 2025: ਬੀਤੇ ਸਾਲ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਮਿਸਾਲੀਆ ਕਾਰਗੁਜ਼ਾਰੀ ਲਈ ਚੋਣ ਕਮਿਸ਼ਨ ਵਲੋਂ ਅੱਜ ਲੁਧਿਆਣਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਾ ਓਵਰਆਲ ਬੇਹਤਰੀਨ ਚੋਣ ਪ੍ਰਕਿਰਿਆਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ ਕੀਤਾ।

ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਵਲੋਂ ਰਾਜ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਜ਼ਿਲ੍ਹੇ ਵਿਚ ਵਧੀਆ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ। ਐਵਾਰਡ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਹ ਐਵਾਰਡ ਚੋਣ ਪ੍ਰਕਿਰਿਆ ਵਿਚ ਸ਼ਾਮਲ ਸਮੁੱਚੀ ਟੀਮ ਦੀ ਹੌਸਲਾਅਫ਼ਜਾਈ ਹੈ ਅਤੇ ਉਹ ਆਸ ਕਰਦੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਭਵਿੱਖ ਵਿਚ ਵੀ ਨਿਰਪੱਖ, ਆਜ਼ਾਦਾਨਾ ਅਤੇ ਸ਼ਾਤਮਈ ਚੋਣਾਂ ਮੁਕੰਮਲ ਕਰਨ ਲਈ ਪੂਰੀ ਤਤਪਰਤਾ ਨਾਲ ਕੰਮ ਕਰੇਗੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਸ਼ਾਮਲ ਅਮਲੇ ਨੇ ਜ਼ਮੀਨੀ ਪੱਧਰ ’ਤੇ ਬੇਹਤਰੀਨ ਕਾਰਗੁਜ਼ਾਰੀ ਦਿਖਾਉਂਦਿਆਂ ਸਮੁੱਚੀ ਪ੍ਰਕਿਰਿਆ ਸੁਖਾਵੇਂ ਮਾਹੌਲ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜਾਈ ਜਿਸ ਲਈ ਸਾਰੀ ਟੀਮ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਣ ਲਈ ਵੀ ਟੀਮ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਉਨ੍ਹਾਂ ਨੇ ਚੋਣ ਕਮਿਸ਼ਨ ਦਾ ਸਮੇਂ-ਸਮੇਂ ਸਿਰ ਲੋੜੀਂਦੇ ਮਾਰਗਦਰਸ਼ਨ ਲਈ ਵੀ ਧੰਨਵਾਦ ਕੀਤਾ।

About The Author

Leave a Reply

Your email address will not be published. Required fields are marked *