ਨਵੀਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਇਕ ਫਾਜ਼ਿਲਕਾ ਨੂੰ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੀ ਮਿਲੀ ਅਹਿਮ ਜਿੰਮੇਵਾਰੀ

– ਉਮੀਦਵਾਰ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਕਰ ਰਹੇ ਹਨ ਚੋਣ ਪ੍ਰਚਾਰ
ਫਾਜ਼ਿਲਕਾ, 28 ਜਨਵਰੀ 2025: ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿਲੀ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਹਲਕਾ ਨਵੀਂ ਦਿੱਲੀ ਦੇ ਉਮੀਦਵਾਰ ਸ੍ਰੀ. ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਹਿਲਾਂ ਵੀ ਦਿਲੀ ਵਿਖੇ ਆਮ ਆਦਮੀ ਦੀ ਸਰਕਾਰ ਸੀ ਤੇ ਹੁਣ ਵੀ ਆਪ ਪਾਰਟੀ ਹੀ ਦਿੱਲੀ ਵਿਖੇ ਜਿੱਤ ਪ੍ਰਾਪਤ ਕਰੇਗੀ।
ਵਿਧਾਇਕ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੀ ਅਹਿਮ ਜਿੰਮੇਵਾਰੀ ਮਿਲੀ ਹੈ ਜਿਸ ਨੂੰ ਉਹ ਬਾਖੂਬੀ ਨਿਭਾ ਨਿਭਾਉਣਗੇ। ਜਿਸ ਤਹਿਤ ਉਨ੍ਹਾਂ ਵੱਲੋਂ ਪਾਰਟੀ ਸੁਪਰੀਮੋ ਸ੍ਰੀ. ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਾ ਆਰੰਭ ਕਰ ਦਿੱਤਾ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਹਲਕਾ ਨਵੀਂ ਦਿੱਲੀ ਦੇ ਬਜਾਰਾਂ ਵਿਖੇ ਦੌਰਾ ਕੀਤਾ ਅਤੇ ਲੋਕਾਂ ਨੂੰ ਮਿਲੇ ਅਤੇ ਆਪ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਤਾਂ ਜੋ ਹਲਕੇ ਅੰਦਰ ਵੱਧ ਤੋਂ ਵੱਧ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਨਵੀਂ ਦਿੱਲੀ ਵਿਖੇ ਆਮ ਆਦਮੀ ਦੀ ਸਰਕਾਰ ਦੋ ਵਾਰ ਬਣ ਚੁੱਕੀ ਹੈ ਤੇ ਸਰਕਾਰ ਬਣਨ ਤੋਂ ਬਾਅਦ ਸੂਬੇ ਦਾ ਹਰ ਪੱਖੋਂ ਵਿਕਾਸ ਕੀਤਾ ਗਿਆ ਹੈ ਚਾਹੇ ਉਹ ਸਿੱਖਿਆ, ਸਿਹਤ, ਸਵੱਛ ਪਾਣੀ, ਗਲੀਆਂ ਨਾਲੀਆਂ ਅਤੇ ਸੜਕਾਂ ਆਦਿ ਵਿਕਾਸ ਕਾਰਾ ਹੀ ਹੋਣ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਪੂਰੇ ਕੀਤੇ ਜਾਣਗੇ ਤੇ ਸਰਕਾਰ ਵੱਲੋਂ ਕਿਸੇ ਵਿਸ਼ੇਸ਼ ਵਰਗ ਨੂੰ ਤਰਜੀਹ ਨਾ ਦੇ ਕੇ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਹਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਰਟੀ ਵਚਨਬੱਧ ਹਨ।
ਇਸ ਮੌਕੇ ਸੁਰਿੰਦਰ ਘੋਗਾ ਸੀਨੀਅਰ ਯੂਥ ਆਗੂ, ਗਗਨਦੀਪ ਸਿੰਘ ਰਾਮਪੁਰਾ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ, ਮਨਜੋਤ ਖੇੜਾ ਟਰੱਕ ਯੂਨੀਅਨ ਪ੍ਰਧਾਨ, ਹਰਮੰਦਰ ਸਿੰਘ ਬਰਾੜ ਬਲਾਕ ਪ੍ਰਭਾਰੀ ਅਤੇ ਸਾਜਨ ਖਰਬਾਟ ਯੂਥ ਆਗੂ ਆਦਿ ਹਾਜਰ ਸਨ।