ਸੇਵਾ ਕੇਂਦਰਾਂ ’ਚ ਸਭ ਤੋਂ ਘੱਟ ਪੈਂਡੈਂਸੀ ਦੇ ਨਾਲ ਪਹਿਲੇ ਨੰਬਰ ’ਤੇ ਜ਼ਿਲ੍ਹਾ ਹੁਸ਼ਿਆਰਪੁਰ

0

ਹੁਸ਼ਿਆਰਪੁਰ, 29 ਜਨਵਰੀ 2025: ਸੇਵਾ ਕੇਂਦਰਾਂ ਦੀ ਸਭ ਤੋਂ ਘੱਟ 0.05 ਫੀਸਦੀ ਪੈਂਡੈਂਸੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਖੁਸ਼ੀ ਵਿਅਕਤ ਕਰਦੇ ਹੋਏ ਦੱਸਿਆ ਕਿ ਪਿਛਲੇ 1 ਸਾਲ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੇਵਾ ਕੇਂਦਰਾਂ ਵਿੱਚ ਕੁੱਲ 309333 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 304282 ਅਰਜੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ। ਇਸ ਤੋਂ ਇਲਾਵਾ ਸੈਂਡ ਬੈਕ ਕੇਸਾਂ ਦੀ ਗਿਣਤੀ ਸਭ ਤੋਂ ਘੱਟ 0.49 ਫੀਸਦੀ ਹੋਣ ਕਾਰਨ ਵੀ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਭਰ ਵਿੱਚੋਂ ਮੋਹਰੀ ਰਿਹਾ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਹ ਰਿਕਾਰਡ ਕਾਇਮ ਰੱਖਣ ਲਈ ਹੱਲਾਸ਼ੇਰੀ ਦਿੱਤੀ।

ਜ਼ਿਲ੍ਹਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਥਿਤ 28 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਕਰੀਬ 440 ਪ੍ਰਕਾਰ ਦੀਆਂ ਸੇਵਾਂਵਾਂ ਉਪਲੱਬਧ ਹਨ, ਜਿਨ੍ਹਾਂ ਦਾ ਨਾਗਰਿਕ ਸਮੇਂ-ਸਮੇਂ ਤੇ ਲਾਭ ਪ੍ਰਾਪਤ ਕਰ ਰਹੇ ਹਨ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂਆਮ ਨਾਗਰਿਕਾਂ ਦੀ ਦਫਤਰੀ ਖੱਜਲ-ਖੁਆਰੀ ਦੂਰ ਕਰਨ ਲਈ ਸਮੇਂ-ਸਮੇਂ ’ਤੇ ਨਵੀਂਆਂ ਸੇਵਾਵਾਂ ਨੂੰ ਸੇਵਾ ਕੇਂਦਰਾਂ ਦੀ ਸਰਵਿਸ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਹਿੱਤਨੂੰ ਮੁੱਖ ਰੱਖਦੇ ਹੋਏ, ਮਿੰਨੀ ਸਕੱਤਰੇਤ ਹੁਸ਼ਿਆਰਪੁਰ, ਐਸ.ਡੀ.ਐੱਮ ਦਫਤਰ ਮੁਕੇਰੀਆਂ, ਗੜ੍ਹਸ਼ੰਕਰ ਅਤੇ ਤਹਿਸੀਲ ਕੰਪਲੈਕਸ ਦਸੂਹਾ, ਟਾਂਡਾ ਵਿਖੇ ਸਥਿਤ ਸੇਵਾ ਕੇਂਦਰ ਐਤਵਾਰ ਦੇ ਦਿਨ ਵੀ ਖੋਲੇ ਜਾਂਦੇ ਹਨ। ਇਸ ਤੋਂ ਇਲਾਵਾ ਨਾਗਰਿਕ ਘਰ ਬੈਠੇ ਹੀ ਸੇਵਾਵਾਂ ਲੈਣ ਲਈ 1076 ਨੰਬਰ ਤੇ ਕਾਲ ਕਰ ਸਕਦੇ ਹਨ।

About The Author

Leave a Reply

Your email address will not be published. Required fields are marked *