ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

0

– ਚੇਅਰਮੈਨ ਕੰਵਰਦੀਪ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਪੀੜਤ ਬੱਚੇ ਨਾਲ ਕੀਤੀ ਮੁਲਾਕਾਤ

ਪਟਿਆਲਾ, 3 ਫਰਵਰੀ 2025: ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ ‘ਤੇ ਚੱਲ ਰਹੀ ਖਬਰ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਮੀਟਿੰਗ ਕਰਕੇ ਦੋਸ਼ੀਆਂ ਖਿਲਾਫ਼ ਸਖਤ ਕਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ।

ਚੇਅਰਮੈਨ ਕੰਵਰਦੀਪ ਸਿੰਘ ਨੇ 10 ਸਾਲਾਂ ਬੱਚੇ ਨੂੰ ਗਰਮ ਪ੍ਰੈਸ ਲਗਾਕੇ ਕੀਤੇ ਗਏ ਇਸ ਗ਼ੈਰ-ਮਨੁੱਖੀ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਮਿਸ਼ਨ ਅਜਿਹੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠੇਗਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਪੀੜਤ ਬੱਚੇ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਬੱਚੇ ਦਾ ਇਲਾਜ ਕਰਵਾਇਆ ਹੈ, ਉਥੇ ਹੀ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਡੀ.ਐਸ.ਪੀ. ਮਨੋਜ ਗੋਰਸੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *