ਜਟਿਆ ਵਾਲੀ ਮੁਹੱਲਾ ਫਾਜ਼ਿਲਕਾ ਵਿਖੇ ਗੁਰੂ ਰਵਿਦਾਸ ਜੈਯੰਤੀ ਮੌਕੇ ਦਰਸ਼ਨ ਕਰਨ ਪੁਹੰਚੇ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ

ਫਾਜ਼ਿਲਕਾ, 12 ਫਰਵਰੀ 2025: ਗੁਰੂ ਰਵਿਦਾਸ ਦਾ ਜਨਮ ਦਿਵਸ ਫਾਜ਼ਿਲਕਾ ਦੇ ਜਟਿਆ ਵਾਲੀ ਮੁਹੱਲਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ੀ ਸਾਵਨਸੁੱਖਾ ਸਵਨਾ ਵੀ ਉੱਥੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਬਾਣੀ ਤੇ ਕੀਰਤਨ ਦਾ ਵੀ ਆਨੰਦ ਮਾਣਿਆ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਸੁਭਾਗ ਦੀ ਘੜੀ ਹੈ ਕਿ ਉਨ੍ਹਾਂ ਨੂੰ ਗੁਰੂ ਰਵਿਦਾਸ ਜੈਯੰਤੀ ਮੌਕੇ ਇੱਥੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਗੁਰੂ ਰਵਿਦਾਸ ਜੀ ਦੇ ਦਿੱਤੇ ਉਪਦੇਸ਼ਾਂ ‘ਤੇ ਚੱਲਣ ਦੀ ਪ੍ਰੇਰਨਾ ਦਿੰਦਿਆਂ ਸੰਗਤ ਨੂੰ ਕਿਹਾ ਕਿ ਗੁਰੂ ਰਵਿਦਾਸ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇੱਕਜੁੱਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ ਪਾਤ ਵਰਗੀ ਅਲਾਮਤ ਨੂੰ ਜੜ੍ਹੋਂ ਪੁੱਟਣ ਅਤੇ ਸਮਾਜ ਵਿੱਚ ਬਰਾਬਤਾ ਲਿਆਉਣ ਤੇ ਜ਼ੋਰ ਦਿੱਤਾ ਹੈ।
ਇਸ ਮੌਕੇ ਹਰਮੰਦਰ ਸਿੰਘ, ਮੁਕੇਸ਼ ਕੁਮਾਰ, ਬਬਲੀ ਰਵਾੜੀਆ, ਸੁਨੀਲ ਮੈਨੀ, ਵਿਜੇ ਨਾਗਪਾਲ, ਸੰਦੀਪ ਚਲਾਣਾ, ਆਸ਼ਾ ਰਾਣੀ ਅਤੇ ਅਰੁਣ ਵਧਵਾ ਸਮੇਤ ਮੁਹੱਲਾ ਵਾਸੀ ਵੀ ਹਾਜ਼ਰ ਸਨ।