ਏ.ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਜਾਇਜ਼ਾ

– ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਹਦਾਇਤਾਂ
(krishna raja)
ਪਟਿਆਲਾ, 18 ਫਰਵਰੀ 2025: ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਦੌਰਾਨ ਉਹਨਾ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਸਿਹਤ ਸਕੀਮ ਰਾਹੀਂ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਸਮਾਂਬੱਧ ਕਰੇ ਤਾਂ ਜੋ ਕੰਮ ਦੇ ਹੋਰ ਬਿਹਤਰ ਨਤੀਜੇ ਸਾਹਮਣੇ ਆ ਸਕਣ ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ,ਆਰ.ਸੀ.ਐਚ.,ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ, ਡੀਐਡੀਕਸ਼ਨ ਸੈਂਟਰਜ਼ , ਰੀਹੈਬਿਲੀਟੇਸ਼ਨ ਸੈਂਟਰਜ਼, ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰਗਰਾਮ, ਡੇਂਗੂ ਕੰਟਰੋਲ ਐਕਟੀਵਿਟੀਜ਼ ,ਮੈਟਰਨਲੀ ਡੈਥ ਰਿਵਿਊ , ਓਟ ਸੈਂਟਰਜ਼ ਅਤੇ ਜਨ ਔਸ਼ਧੀ ਸਟੋਰਜ਼, ਨੈਸ਼ਨਲ ਹੈਲਥ ਪ੍ਰੋਗਰਾਮ ਆਦਿ ਦੀ ਸਮੀਖਿਆ ਕੀਤੀ ਅਤੇ ਇਹਨਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਵੀ ਦਿੱਤੇ ।
ਨਵਰੀਤ ਕੌਰ ਸੇਖੋਂ ਨੇ ਮੀਟਿੰਗ ਦੌਰਾਨ ਛੋਟੇ ਬੱਚਿਆਂ ਦੇ ਸਹੀ ਸਮੇਂ ਟੀਕਾਕਰਨ ਅਤੇ ਗਰਭਵਤੀ ਔਰਤਾਂ ਦੇ ਚੈਕਅਪ ਅਤੇ ਟੀਕਾਕਰਨ ਸਬੰਧੀ ਵੀ ਜਾਇਜਾ ਲਿਆ । ਇਸ ਮੌਕੇ ਸਿਵਲ ਸਰਜਨ ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਯੋਗ ਅਗਵਾਈ ‘ਚ ਸਿਹਤ ਵਿਭਾਗ ਨਿਰੰਤਰ ਸੇਵਾਵਾਂ ‘ਚ ਸੁਧਾਰ ਲਈ ਯਤਨ ਕਰ ਰਿਹਾ ਹੈ । ਉਹਨਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਂਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ । ਮੀਟਿੰਗ ਵਿੱਚ ਸਮੂਹ ਐਸ.ਐਮ.ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ ।