ਡਿਪਟੀ ਕਮਿਸ਼ਨਰ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਦੀਆਂ ਤਿਆਰੀਆਂ ਦਾ ਜਾਇਜ਼ਾ

filter: 0; fileterIntensity: 0.0; filterMask: 0; brp_mask:0; brp_del_th:null; brp_del_sen:null; delta:null; module: photo;hw-remosaic: false;touch: (-1.0, -1.0);sceneMode: 3145728;cct_value: 0;AI_Scene: (-1, -1);aec_lux: 0.0;aec_lux_index: 0;albedo: ;confidence: ;motionLevel: -1;weatherinfo: null;temperature: 35;
– ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼, ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਸ਼ੁਰੂ ਹੋਵੇਗਾ ਨੇਚਰ ਫੈਸਟ
– ਨਾਈਟਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਬੂਟਿੰਗ, ਜੰਗਲ ਸਫਾਰੀ ਰਹੇਗੀ ਖਿੱਚ ਦਾ ਕੇਂਦਰ
– ਅਲਾਪ ਸਿਕੰਦਰ ਅਤੇ ਕੰਵਰ ਗਰੇਵਾਲ ਬੰਨ੍ਹਣਗੇ ਰੰਗ
– ਲਾਜਵੰਤੀ ਸਪੋਰਟਸ ਸਟੇਡੀਅਮ ’ਚ ਵੱਖ-ਵੱਖ ਚੀਜਾਂ ਦੀ ਪੇਸ਼ਕਾਰੀ ਲਈ ਲੱਗਣਗੇ ਸਟਾਲ
(krishna raja)
ਹੁਸ਼ਿਆਰਪੁਰ, 18 ਫਰਵਰੀ 2025: ਪੰਜਾਬ ਸਰਕਾਰ ਵਲੋਂ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਫਰਵਰੀ ਤੋਂ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਦਾ ਅੱਜ ਇਥੇ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਲੋਕ ਨੇਚਰ ਫੈਸਟ ਦਾ ਆਨੰਦ ਮਾਣ ਸਕਣ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੰਜ ਦਿਨਾਂ ਨੇਚਰ ਫੈਸਟ ਦੌਰਾਨ ਹੋਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ 21 ਫਰਵਰੀ ਨੂੰ ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਫੈਸ ਦੀ ਸ਼ੁਰੂਆਤ ਹੋਵੇਗੀ ਅਤੇ ਸ਼ਾਮ ਨੂੰ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪੰਜਾਬੀ ਗਾਇਕ ਅਲਾਪ ਸਿਕੰਦਰ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਯਾਦਗਾਰੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸਬੰਧਤ ਵਿਭਾਗ ਲੋੜੀਂਦੀਆਂ ਤਿਆਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੂਜੇ ਦਿਨ ਵੀ ਵੱਖ-ਵੱਖ ਗਤੀਵਿਧੀਆਂ ਜਾਰੀ ਰਹਿਣਗੀਆਂ, ਜਿਨ੍ਹਾਂ ਵਿੱਚ ਸੋਲਿਸ ਅਤੇ ਥਰੋਲੀ ਵਿਖੇ ਨਾਈਟ ਕੈਂਪਿੰਗ ਅਤੇ ਲਾਜਵੰਤੀ ਸਟੇਡੀਅਮ ਵਿਖੇ ਸਾਈਕਲੋਥੋਨ ਤੋਂ ਇਲਾਵਾ ਵਨ ਚੇਤਨਾ ਪਾਰਕ ਵਿਖੇ ਕਿਡਜ਼ ਕਾਰਨੀਵਾਲ ਅਤੇ 23 ਫਰਵਰੀ ਨੂੰ ਸਟੇਡੀਅਮ ਵਿਖੇ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਕੀਤੀ ਜਾਵੇਗੀ। ਆਫ਼-ਰੋਡਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕੂਕਾਨੇਟ ਵਿਖੇ ਆਫ਼ ਰੋਡਿੰਗ ਹੋਵੇਗੀ, ਜਿਸ ਵਿੱਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਨੇਚਰ ਰੀਟ੍ਰੀਟ, ਚੌਹਾਲ ਵਿਖੇ ਲੋਕ ਬੂਟਿੰਗ ਅਤੇ ਜੰਗਲ ਸਫਾਰੀ ਦਾ ਆਨੰਦ ਮਾਨਣਗੇ। ਉਨ੍ਹਾਂ ਦੱਸਿਆ ਕਿ 25 ਫਰਵਰੀ ਦੀ ਸ਼ਾਮ ਨੂੰ ਗਾਇਕ ਕੰਵਰ ਗਰੇਵਾਲ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ ਜਿਸ ਉਪਰੰਤ ਨੇਚਰ ਫੈਸਟ ਦੀ ਸਮਾਪਤੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਨੇਚਰ ਫੈਸਟ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਫੈਸਟ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੈੱਬਸਾਈਟ Naturefesthsp.com ਸਥਾਪਿਤ ਕੀਤੀ ਗਈ ਹੈ ਅਤੇ ਹੈਲਪਲਾਈਨ ਨੰਬਰ 90565-68870 ਵੀ ਜਾਰੀ ਕੀਤਾ ਗਿਆ ਹੈ।