ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

(krishna raja)
ਹੁਸ਼ਿਆਰਪੁਰ, 18 ਜਨਵਰੀ 2025: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਵਿਖੇ ਚਲਾਇਆ ਜਾ ਰਿਹਾ ਸਾਂਝੀ ਰਸੋਈ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 400 ਤੋਂ 450 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਅੱਜ ਗੁਰਸ਼ਰਨ ਕੌਰ ਢਿੱਲੋਂ ਅਤੇ ਲੈਫਟੀਨੈਂਟ ਜਨਰਲ ਜੇ.ਐਸ. ਢਿੱਲੋਂ, ਵੀ.ਐਸ.ਐਮ (ਰਿਟਾ:) ਵਲੋਂ ਆਪਣੀ ਸਪੁੱਤਰੀ ਰੂਹੀ ਢਿੱਲੋਂ ਥਿਆੜਾ ਅਤੇ ਜਵਾਈ ਕੁਲਵੰਤ ਸਿੰਘ ਥਿਆੜਾ ਦੇ ਵਿਆਹ ਦੀ 20ਵੀਂ ਵਰ੍ਹੇਗੰਢ ਮੌਕੇ ਦੇ ਮੌਕੇ ਤੇ ਕੁੱਲ ਰਕਮ 5,100 ਰੁਪਏ ਦੀ ਰਾਸ਼ੀ ਦਾ ਸਹਿਯੋਗ ਸਾਂਝੀ ਰਸੋਈ ਨੂੰ ਦਿੱਤਾ ਗਿਆ। ਇਸ ਮੌਕੇ ਰਾਜੀਵ ਬਜਾਜ, ਆਗਿਆਪਾਲ ਸਿੰਘ ਸਾਹਨੀ, ਰੈੱਡ ਕਰਾਸ ਕਾਰਜਕਾਰਣੀ ਮੈਂਬਰ ਅਤੇ ਕਰਮਜੀਤ ਕੌਰ ਆਹਲੂਵਾਲੀਆ ਰੈੱਡ ਕਰਾਸ ਮੈਂਬਰ ਵੀ ਮੌਜੂਦ ਸਨ।
ਇਸ ਸਕੱਤਰ ਰੈੱਡ ਕਰਾਸ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ।