ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ

0

– ਲੜਕੀਆਂ ਆਪਣੇ ਹੁਨਰ ਦੀ ਪਹਿਚਾਣ ਕਰਨ- ਜੱਜ ਹਰਜੋਵਨ ਗਿੱਲ ਅਤੇ ਜਸਪ੍ਰੀਤ ਕੌਰ

(krishna raja) ਮਾਨਸਾ, 18 ਫਰਵਰੀ 2025: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਨਵ-ਨਿਯੁਕਤ ਜੱਜ ਹਰਜੋਵਨ ਗਿੱਲ ਅਤੇ ਜਸਪ੍ਰੀਤ ਕੌਰ ਦੀ ਟਰੇਨਿੰਗ ਦੇ ਹਿੱਸੇ ਵਜੋਂ ਕਾਨੂੰਨੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਦੌਰਾਨ ਸੰਬੋਧਨ ਕਰਦਿਆਂ ਸਿਵਲ ਜੱਜ (ਜੂਨੀਅਰ ਡਵੀਜ਼ਨ) ਹਰਜੋਵਨ ਗਿੱਲ ਅਤੇ ਜਸਪ੍ਰੀਤ ਕੌਰ ਨੇ ਵਿਦਿਆਰਥਣਾਂ ਨਾਲ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਉਹ ਆਪਣੇ ਹੁਨਰ ਦੀ ਪਹਿਚਾਣ ਕਰਨ ਅਤੇ ਲੜਕੀਆਂ ਨੂੰ ਮਿਲਣ ਵਾਲੇ ਹਰ ਮੌਕੇ ਦਾ ਠੀਕ ਇਸਤੇਮਾਲ ਕਰਨ ਤਾਂ ਕਿ ਉਹ ਸਮਾਜ ਵਿੱਚੋਂ ਆਪਣਾ ਬਣਦਾ ਹਿੱਸਾ ਹਾਸਲ ਕਰਕੇ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਣ।

ਕੈਂਪ ਦੇ ਮੁੱਖ ਬੁਲਾਰੇ ਸੀਨੀਅਰ ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ, ਔਰਤਾਂ, ਬੱਚਿਆਂ, ਮਜਦੂਰਾਂ, ਜੇਲ੍ਹਾਂ ਵਿੱਚ ਬੰਦ ਕੈਦੀਆਂ/ਹਵਾਲਾਤੀਆਂ, ਮਾਨਸਿਕ ਤੌਰ  ’ਤੇ  ਪ੍ਰੇਸ਼ਾਨ, ਅੰਗਹੀਣ ਅਤੇ ਤਿੰਨ ਲੱਖ ਰੁਪਏ ਸਲਾਨਾ ਤੋਂ ਘੱਟ ਆਮਦਨ ਵਾਲੇ ਲੋਕਾਂ ਲਈ ਮੁਫ਼ਤ ਸਲਾਹ, ਮੁਫ਼ਤ ਸਰਕਾਰੀ ਖਰਚੇ ਅਤੇ ਮੁਫ਼ਤ ਵਕੀਲ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ ਜਿਸ ਦੀ ਪ੍ਰਾਪਤੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਕਿਸੇ ਵੇਲੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਾਨੂੰਨ ਦੇ ਵੱਖ ਵੱਖ ਪਹਿਲੂਆਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ।
ਕਾਲਜ ਪ੍ਰਿੰਸੀਪਲ ਡਾ. ਬਰਿੰਦਰ ਕੌਰ ਨੇ ਆਪਣੇ ਧੰਨਵਾਦੀ ਸ਼ਬਦਾਂ ਵਿੱਚ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਮੰਚ ਸੰਚਾਲਨ ਡਾ. ਬੱਲਮ ਲੀਂਬਾ ਨੇ ਕੀਤਾ।

ਇਸ ਮੌਕੇ ਹੋਰਨਾਂ ਤੋ ਇਲਾਵਾ ਸੀਨੀਅਰ ਸਹਾਇਕ ਸ੍ਰੀ ਅਮਿਤ ਵਰਮਾ, ਪ੍ਰੋ. ਹਰਜੀਤ ਸਿੰਘ, ਪ੍ਰੋ. ਅਮਨਦੀਪ ਕੌਰ, ਡਾ. ਹਰਿੰਦਰ ਕੌਰ ਅਤੇ ਪ੍ਰੋਫੈਸਰ ਲਖਵੀਰ ਕੌਰ ਹਾਜ਼ਰ ਸਨ।

About The Author

Leave a Reply

Your email address will not be published. Required fields are marked *