ਵਿਧਾਇਕ ਜਿੰਪਾ ਨੇ ਵਾਰਡ ਨੰਬਰ 32 ’ਚ 4 ਲੱਖ ਦੀ ਲਾਗਤ ਨਾਲ ਸੀਵਰੇਜ਼ ਕੰਮ ਦੀ ਕਰਵਾਈ ਸ਼ੁਰੂਆਤ

– ਕਿਹਾ, ਵਿਕਾਸ ਕੰਮਾਂ ’ਚ ਨਹੀਂ ਆਵੇਗੀ ਰੁਕਾਵਟ
(Krishna raja) ਹੁਸ਼ਿਆਰਪੁਰ, 19 ਫਰਵਰੀ 2025: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 32 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾਘਰ ਦੇ ਸਾਹਮਣੇ ਵਾਲੀ ਗਲੀ ਵਿਚ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨੇ ਕਰੀਬ 4 ਲੱਖ ਰੁਪਏ ਦੀ ਲਾਗਤ ਨਾਲ ਇਸ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕੰਮ ਛੋਟਾ ਹੀ ਹੈ ਪਰੰਤੂ ਇਹ ਕਾਫ਼ੀ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ ਅਤੇ ਲੋਕਾਂ ਨੂੰ ਮੁਸ਼ਕਲ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਸਮਾਨ ਵਿਕਾਸ ਲਈ ਵਚਨਬੱਧ ਹੈ। ਰਾਜ ਸਰਕਾਰ ਦੀ ਪਹਿਲ ਇਹ ਹੈ ਕਿ ਜਨਤਾ ਨੂੰ ਬੁਨਿਆਦੀ ਸੁਵਿਧਾਵਾਂ ਸਮੇਂ ਸਿਰ ਉਪਲਬੱਧ ਕਰਵਾਈਆਂ ਜਾਣ।
ਵਿਧਾਇਕ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਕੇਵਲ ਢਾਈ ਸਾਲ ਵਿਚ 32 ਕਰੋੜ ਰੁਪਏ ਦੇ ਵਿਕਾਸ ਕਾਰਜ ਪੂਰੇ ਕਰਾਏ ਜਾ ਚੁੱਕੇ ਹਨ ਜਿਸ ਵਿਚ ਸੜਕਾਂ, ਪਾਣੀ ਦੀ ਨਿਕਾਸੀ, ਸੀਵਰੇਜ ਅਤੇ ਸਟਰੀਟ ਲਾਈਟ ਵਰਗੀਆਂ ਬੁਨਿਆਦੀ ਢਾਂਚੇ ਦੇ ਸੁਧਾਰ ਸ਼ਾਮਲ ਹਨ। ਉਨ੍ਹਾ ਭਰੋਸਾ ਦਿਵਾਇਆ ਕਿ ਅੱਗੇ ਵੀ ਸ਼ਹਿਰ ਵਿਚ ਵਿਕਾਸ ਦੀ ਗਤੀ ਲਗਾਤਰ ਜਾਰੀ ਰਹੇਗੀ।
ਵਿਧਾਇਕ ਨੇ ਕਿਹਾ ਕਿ ਸ਼ਹਿਰਵਾਸੀਆਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਨਵੇਂ ਵਿਕਾਸ ਕੰਮ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਦੀ ਸਵੱਛਤਾ ਅਤੇ ਵਿਕਾਸ ਵਿਚ ਆਪਣਾ ਯੋਗਦਾਨ ਦੇਣ ਤਾਂ ਜੋ ਹੁਸ਼ਿਆਰਪੁਰ ਨੂੰ ਹੋਰ ਸੁੰਦਰ ਅਤੇ ਵਿਕਸਿਤ ਬਣਾਇਆ ਜਾ ਸਕੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੋਹਿਤ ਸੈਣੀ, ਬਲਵੀਰ, ਅਜੇ ਸ਼ਾਰਦਾ ਅਤੇ ਤੀਰਥ ਰਾਮ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ। ਸਾਰਿਆਂ ਨੇ ਵਿਧਾਇਕ ਦੇ ਉਪਰਾਲਿਆਂ ਦੀ ਸਰਾਹਨਾ ਕੀਤੀ।