‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਧਾਇਕ ਗਰੇਵਾਲ ਨੇ ਕੀਤੀ ਵਿਸ਼ੇਸ਼ ਮੁਲਾਕਾਤ

– ਹਲਕਾ ਪੂਰਬੀ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਵਿਚਾਰ ਚਰਚਾ
– ਜਲਦ ਹੋਰ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਹੋਵੇਗੀ ਸ਼ੁਰੂਆਤ – ਵਿਧਾਇਕ ਦਲਜੀਤ ਸਿੰਘ ਗਰੇਵਾਲ
(krishna raja) ਲੁਧਿਆਣਾ, 26 ਫਰਵਰੀ 2025: ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਉਹਨਾਂ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਹਲਕੇ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜਾਂ ਅਤੇ ਨਵੇਂ ਵਿਕਾਸ ਪ੍ਰੋਜੈਕਟਾਂ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਹਨ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੂਰਨ ਤੌਰ ‘ਤੇ ਭਰੋਸਾ ਦਿੱਤਾ ਹੈ ਕਿ ਹਲਕਾ ਪੂਰਬੀ ਅੰਦਰ ਨਵੇਂ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕੀ ਉਹ ਧੰਨਵਾਦੀ ਹਨ ਸ੍ਰੀ ਅਰਵਿੰਦ ਕੇਜਰੀਵਾਲ ਦੇ ਜਿਨ੍ਹਾਂ ਮੁਲਾਕਾਤ ਦੌਰਾਨ ਹਲਕੇ ਦੇ ਵਿਕਾਸ ਪ੍ਰੋਜੈਕਟਾਂ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆ ਕੇ ਉਨ੍ਹਾਂ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ।