ਆਯੂਸ਼ਮਾਨ ਆਰੋਗਿਆ ਕੇਂਦਰ ਜਲਾਲਾਬਾਦ ਲਈ ਮੈਡੀਕਲ ਅਫ਼ਸਰ ਨੂੰ ਦਿੱਤੇ ਨਿਯੁਕਤੀ ਪੱਤਰ

(Krishna Raja) ਫਾਜਿਲਕਾ, 27 ਫਰਵਰੀ 2025: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਜਲਾਲਾਬਾਦ ਵਿੱਚ ਮੈਡੀਕਲ ਅਫ਼ਸਰ ਦੀ ਖਾਲੀ ਹੋਈ ਆਸਾਮੀ ਲਈ ਡਾ ਵਿਭੂ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨਵੀਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ, ਰਾਜੇਸ਼ ਕੁਮਾਰ ਡੀ ਪੀ ਐਮ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਫੀਆ ਅਫ਼ਸਰ, ਮਿਸਜ਼ ਪੂਜਾ, ਆਕਾਸ਼ ਕੁਮਾਰ ਹਾਜ਼ਰ ਸਨ।
ਡਾ ਲਹਿੰਬਰ ਰਾਮ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ।
ਆਯੂਸ਼ਮਾਨ ਆਰੋਗਿਆ ਕੇਂਦਰ ਵਿਚ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।