ਡੇਅਰੀ ਸਿਖਲਾਈ ਪ੍ਰੋਗਰਾਮ ਦਾ ਅੱਠਵਾ ਬੈਚ 06 ਸਤੰਬਰ ਤੋਂ ਸ਼ੁਰੂ
ਫਤਹਿਗੜ੍ਹ ਸਾਹਿਬ 28 ਅਗਸਤ 2021 : ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਅਠਵਾ ਬੈਚ 06 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਤਹਿਗੜ੍ਹ ਸਾਹਿਬ ਸ੍ਰੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਕਾਉਸਲਿੰਗ 01 ਸਤੰਬਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਤੀਜੀ ਮੰਜਿਲ , ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ 406 ਚ ਕੀਤੀ ਜਾਵੇਗੀ ।
ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ ਉਮਰ 18 ਸਾਲ ਤੋਂ 50 ਸਾਲ ਤੱਕ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 2 ਪਾਸਪੋਰਟ ਸਾਇਜ ਫੋਟੋਆਂ ਲੈ ਕੇ ਦਫਤਰ ਚ ਆਉਣ।
ਉਨ੍ਹਾ ਹੋਰ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ ।
ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਸੁਝਾਅ ਦਿਤਾ ਜਾਂਦਾ ਹੈ ਕਿ ਟ੍ਰੇਨਿੰਗ ਕਰ ਸਮੇਂ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਜਰੂਰੀ ਹੋਵੇਗੀ ।ਵਧੇਰੇ ਜਾਣਕਾਰੀ ਲੈਣ ਲਈ ਦਫਤਰ ਦੇ ਫੋਨ ਨੰ 01763-233334 ਤੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ ।