ਬਲਾਕ ਫਾਜ਼ਿਲਕਾ ਦੇ ਪਿੰਡਾਂ ਦੇ ਸਰਪੰਚਾਂ ਨਾਲ ਅਵੇਅਰਨੈਸ ਪ੍ਰੋਗਰਾਮ ਕੀਤਾ ਗਿਆ

0

(Krishna raja) ਫਾਜ਼ਿਲਕਾ, 25 ਮਾਰਚ 2025: ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਫਾਜਿਲਕਾ ਜੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋਂ ਅਵੇਅਰਨੈਸ ਪ੍ਰੋਗਰਾਮ ਦੌਰਾਨ ਸਰਪੰਚਾਂ ਨੂੰ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਲੋੜਵੰਦ ਤੇ ਬੇਸਹਾਰਾ ਬੱਚਿਆਂ ਹਿਤ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਅਵੇਅਰਨੈਸ ਪ੍ਰੋਗਰਾਮ ਵਿੱਚ ਚੀਫ ਮਿਨਿਸਟਰ ਫੀਲਡ ਅਫ਼ਸਰ ਰੁਪਾਲੀ ਟੰਡਨ ਜੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਹਨਾਂ ਵੱਲੋਂ ਵੀ ਸਰਪੰਚਾਂ ਨੂੰ ਹੋਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਬਾਲ ਸੁਰੱਖਿਆ ਅਫ਼ਸਰ ਰਣਵੀਰ ਕੌਰ ਵੱਲੋਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਪੇਰੈਂਟਸ, ਅਨਾਥ, ਜੇਲ੍ਹ ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈਵੀ. ਨਾਲ ਪੀੜਤ ਮਾਤਾ ਪਿਤਾ ਦੇ ਬਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਲਾਭ ਦਿੱਤਾ ਜਾਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਫਾਜ਼ਿਲਕਾ ਦੇ 106 ਬਚਿਆਂ ਨੂੰ ਸਪਾਂਸਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ। ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਸਾਂਭ ਸੰਭਾਲ ਲਈ ਬਣੇ ਸੀ.ਸੀ.ਆਈ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਅਡਾਪਸ਼ਨ ਸਕੀਮ ਬਾਰੇ ਵੀ ਸਮਝਾਇਆ ਗਿਆ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫਾਜ਼ਿਲਕਾ ਵੱਲੋਂ ਸਰਪੰਚਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਨੂੰ ਕੋਈ ਅਜਿਹਾ ਲੋੜਵੰਦ ਜਾਂ ਬੇ-ਸਹਾਰਾ ਬੱਚਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਹੀ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦੇਣਾ ਯਕੀਨੀ ਬਣਾਇਆ ਜਾਵੇ ਜਾਂ ਸਕੀਮ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ, ਏ-ਬਲਾਕ, ਤੀਸਰੀ ਮੰਜ਼ਿਲ, ਕਮਰਾ ਨੰ. 405 ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਹੋਰ ਚੇਅਰਪਰਸਨ ਬਾਲ ਭਲਾਈ ਕਮੇਟੀ ਨਵੀਨ ਜਸੂਜਾ, ਸਟਾਫ ਸਖੀ ਵਨ ਸਟਾਪ ਸੈਟਰ ਅਤੇ ਦਫਤਰੀ ਸਟਾਫ ਮੌਜੂਦ ਸਨ।

About The Author

Leave a Reply

Your email address will not be published. Required fields are marked *